24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਪਿੰਡ ਨਿਹਾਲੂਵਾਲ (ਬਰਨਾਲਾ) ਨੇੜੇ 2 ਟਰਾਲਿਆਂ ਨੂੰ ਭਿਆਨਕ ਅੱਗ, 30 ਲੱਖ ਦੇ ਨੁਕਸਾਨ ਦਾ ਅਨੁਮਾਨ

ਮਹਿਲ ਕਲਾਂ,19 ਅਪ੍ਰੈਲ (ਅਵਤਾਰ ਸਿੰਘ ਅਣਖੀ)-ਮੁੱਖ ਮਾਰਗ ’ਤੇ ਪਿੰਡ ਨਿਹਾਲੂਵਾਲ (ਬਰਨਾਲਾ) ਨੇੜੇ ਇਕ ਢਾਬੇ ਕੋਲ ਖੜੇ ਦੋ ਟਰਾਲਿਆਂ ਨੂੰ ਅੱਗ ਲੱਗਣ ਇਕ ਟਰਾਲਾ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ ...

ਅਜੀਤ ਡੈਸਕ 19-04-2026

ਮਹਿਲ ਕਲਾਂ,19 ਅਪ੍ਰੈਲ (ਅਵਤਾਰ ਸਿੰਘ ਅਣਖੀ)-ਮੁੱਖ ਮਾਰਗ ’ਤੇ ਪਿੰਡ ਨਿਹਾਲੂਵਾਲ (ਬਰਨਾਲਾ) ਨੇੜੇ ਇਕ ਢਾਬੇ ਕੋਲ ਖੜੇ ਦੋ ਟਰਾਲਿਆਂ ਨੂੰ ਅੱਗ ਲੱਗਣ ਇਕ ਟਰਾਲਾ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ ਜਦ ਕਿ ਦੂਜੇ ਟਰਾਲੇ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਸੜ ਗਿਆ। ਜਾਣਕਾਰੀ ਅਨੁਸਾਰ ਮਾਲਕਾਂ ਦਾ ਇਸ ਹਾਦਸੇ ਨਾਲ ਕਰੀਬ 30 ਲੱਖ ਰੁਪਏ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਹਿਲ ਕਲਾਂ ਦੇ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਨੇ ਟੀਮ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਘਟਨਾ ਦਾ ਮੁੱਖ ਕਾਰਨ ਬੈਟਰੀ ਦਾ ਸਪਾਰਕ ਮਾਰਨਾ ਦੱਸਿਆ ਜਾ ਰਿਹਾ ਹੈ।

ਪਿਛਲੀ ਖ਼ਬਰ ਪੰਜਾਬ ਨੂੰ ਬਰਬਾਦੀ ਤੋਂ ਬਚਾਉਣ ਲਈ 'ਪੰਜਾਬ ਸੰਭਾਲੋ ਮੁਹਿੰਮ' ਦਾ ਹਿੱਸਾ ਬਣੋ-ਡਾ: ਅਵਤਾਰ ਸਿੰਘ ਕਰੀਮਪੁਰੀ ਅਗਲੀ ਖ਼ਬਰ ਪਤੀ ਨੇ ਪਤਨੀ ਦਾ ਕੀਤਾ ਕਤਲ, ਘਰੇਲੂ ਝਗੜੇ ਨੇ ਲਈ ਜਾਨ, ਪੁਲਿਸ ਜਾਂਚ 'ਚ ਜੁੱਟੀ