12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਖ਼ਜ਼ਾਨਾ ਦਫ਼ਤਰ ਵਿਚ ਤਾਇਨਾਤ ਏ.ਐਸ.ਆਈ. ਦੀ ਸਿਹਤ ਵਿਗੜਣ ਕਾਰਨ ਹੋਈ ਮੌਤ

ਕਪੂਰਥਲਾ, 27 ਅਪ੍ਰੈਲ (ਅਮਨਜੋਤ ਸਿੰਘ ਵਾਲੀਆ) - ਖ਼ਜ਼ਾਨਾ ਦਫ਼ਤਰ ਵਿਚ ਡਿਊਟੀ ਦੌਰਾਨ ਏ.ਐਸ.ਆਈ. ਦੀ ਸਿਹਤ ਵਿਗੜਣ 'ਤੇ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਿਊਟੀ ਡਾਕਟਰ ਨੇ ਉਸਨੂੰ ਮਿ੍ਤਕ...

ਅਜੀਤ ਡੈਸਕ 27-04-2026

ਕਪੂਰਥਲਾ, 27 ਅਪ੍ਰੈਲ (ਅਮਨਜੋਤ ਸਿੰਘ ਵਾਲੀਆ) - ਖ਼ਜ਼ਾਨਾ ਦਫ਼ਤਰ ਵਿਚ ਡਿਊਟੀ ਦੌਰਾਨ ਏ.ਐਸ.ਆਈ. ਦੀ ਸਿਹਤ ਵਿਗੜਣ 'ਤੇ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਿਊਟੀ ਡਾਕਟਰ ਨੇ ਉਸਨੂੰ ਮਿ੍ਤਕ ਐਲਾਨ ਦਿੱਤਾ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਸਬ ਇੰਸਪੈਕਟਰ ਪਰਵਿੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਖ਼ਜ਼ਾਨਾ ਦਫ਼ਤਰ ਵਿਚ ਤਾਇਨਾਤ ਏ.ਐਸ.ਆਈ. ਚਰਨ ਮਸੀਹ ਪੁੱਤਰ ਦਰਸ਼ਨ ਮਸੀਹ ਵਾਸੀ ਬੁੱਢਾ ਥੇਹ ਢਿਲਵਾਂ ਦੀ ਅਚਾਨਕ ਸਿਹਤ ਵਿਗੜ ਗਈ। ਖ਼ਜ਼ਾਨਾ ਦਫ਼ਤਰ ਦੇ ਕਰਮਚਾਰੀਆਂ ਤੇ ਹੋਰਾਂ ਨੇ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਡਿਊਟੀ ਡਾਕਟਰ ਨੇ ਮਿ੍ਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਮਿ੍ਤਕ ਏ.ਐਸ.ਆਈ. ਚਰਨ ਮਸੀਹ ਦੇ ਲੜਕੇ ਵਿਵੇਕ ਦੇ ਬਿਆਨਾ 'ਤੇ 194 ਬੀ.ਐਨ.ਐਸ. ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਕੇ ਵਾਰਸਾਂ ਹਵਾਲੇ ਕਰ ਦਿੱਤਾ ਹੈ।

ਪਿਛਲੀ ਖ਼ਬਰ ਸਾਬਕਾ ਕੇਂਦਰੀ ਮੰਤਰੀ ਦਿਨੇਸ਼ ਤ੍ਰਿਵੇਦੀ ਬੰਗਲਾਦੇਸ਼ ਵਿਚ ਭਾਰਤ ਦੇ ਅਗਲੇ ਹਾਈ ਕਮਿਸ਼ਨਰ ਨਿਯੁਕਤ ਅਗਲੀ ਖ਼ਬਰ ਥਾਣਾ ਭਿੰਡੀ ਸੈਦਾਂ ਦੇ ਐਸ.ਐਚ.ਓ ਸਿਸ਼ਪਾਲ ਸਿੰਘ ਨੂੰ ਅਦਾਲਤ ਨੇ 1 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ