13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਬਿਜਲੀ ਕੱਟਾਂ ਦੇ ਵਿਰੋਧ ’ਚ ਵਿਰੋਧ ਪ੍ਰਦਰਸ਼ਨ ਕਰੇਗਾ ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ, 28 ਅਪ੍ਰੈਲ- ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਵਿਚ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੁੱਧ ਰਾਜ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਜਾਣਕਾਰੀ ਡਾ. ਦਲਜੀਤ...

ਅਜੀਤ ਡੈਸਕ 28-04-2026

ਚੰਡੀਗੜ੍ਹ, 28 ਅਪ੍ਰੈਲ- ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਵਿਚ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੁੱਧ ਰਾਜ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਉਸ ਦੀ ਡੂੰਘੀ ਨੀਂਦ ਵਿਚੋਂ ਜਗਾਉਣ ਲਈ, ਸ਼੍ਰੋਮਣੀ ਅਕਾਲੀ ਦਲ ਕੱਲ੍ਹ 30 ਅਪ੍ਰੈਲ ਨੂੰ ਲੰਬੇ ਅਤੇ ਰੋਜ਼ਾਨਾ ਬਿਜਲੀ ਕੱਟਾਂ ਵਿਰੁੱਧ ਰਾਜ ਪੱਧਰੀ ਵਿਰੋਧ ਪ੍ਰਦਰਸ਼ਨ ਕਰੇਗਾ।

ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤੇਜ਼ੀ ਨਾਲ ਵਿਗੜਦੀ ਬਿਜਲੀ ਸਥਿਤੀ ਦੇ ਮੱਦੇਨਜ਼ਰ ਲਿਆ ਹੈ।

ਹਰ ਵਿਧਾਨ ਸਭਾ ਹਲਕੇ ਦੇ ਸੀਨੀਅਰ ਅਕਾਲੀ ਆਗੂ ਅਤੇ ਵਰਕਰ ਸਥਾਨਕ ਐਸ.ਡੀ.ਐਮ./ਡੀ.ਸੀ. ਅਤੇ ਪਾਵਰਕਾਮ ਦਫ਼ਤਰਾਂ ਵਿਚ ਵਿਰੋਧ ਪ੍ਰਦਰਸ਼ਨ ਕਰਨਗੇ ਤੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕਰਨਗੇ।

 

ਪਿਛਲੀ ਖ਼ਬਰ ਸ਼ੰਭੂ ਧਮਾਕਾ ਮਾਮਲੇ 'ਚ ਪੁਲਿਸ ਨੇ 2 ਦੋਸ਼ੀਆਂ ਨੂੰ ਲਿਆ ਹਿਰਾਸਤ 'ਚ - ਸੂਤਰ ਅਗਲੀ ਖ਼ਬਰ ਰਾਜ ਸਭਾ ਸਕੱਤਰੇਤ ਵਲੋਂ ਰਲੇਵੇਂ ਦਾ ਨੋਟੀਫਿਕੇਸ਼ਨ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਹੈ - ਆਤਿਸ਼ੀ