14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਸ਼ੰਭੂ ਧਮਾਕੇ ਤੋਂ ਬਾਅਦ ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਪੁਲਿਸ ਵਲੋਂ ਚਲਾਇਆ ਗਿਆ ਤਲਾਸ਼ੀ ਅਭਿਆਨ

ਅੰਮ੍ਰਿਤਸਰ, 28 ਅਪ੍ਰੈਲ (ਸੁਰਿੰਦਰ ਕੋਛੜ) - ਪਟਿਆਲਾ ਦੇ ਰਾਜਪੁਰਾ ਵਿਚ ਅੰਬਾਲਾ-ਅੰਮ੍ਰਿਤਸਰ ਰੇਲ ਮਾਲ ਕਾਰੀਡੋਰ 'ਤੇ ਹੋਏ ਧਮਾਕੇ ਪਿੱਛੇ ਇਕ ਅੱਤਵਾਦੀ ਕੋਨ ਉਭਰ ਰਿਹਾ ਹੈ। ਇਸ ਮਾਮਲੇ ਨੂੰ ਲੈ ਅੰਮ੍ਰਿਤਸਰ...

ਅਜੀਤ ਡੈਸਕ 28-04-2026

ਅੰਮ੍ਰਿਤਸਰ, 28 ਅਪ੍ਰੈਲ (ਸੁਰਿੰਦਰ ਕੋਛੜ) - ਪਟਿਆਲਾ ਦੇ ਰਾਜਪੁਰਾ ਵਿਚ ਅੰਬਾਲਾ-ਅੰਮ੍ਰਿਤਸਰ ਰੇਲ ਮਾਲ ਕਾਰੀਡੋਰ 'ਤੇ ਹੋਏ ਧਮਾਕੇ ਪਿੱਛੇ ਇਕ ਅੱਤਵਾਦੀ ਕੋਨ ਉਭਰ ਰਿਹਾ ਹੈ। ਇਸ ਮਾਮਲੇ ਨੂੰ ਲੈ ਅੰਮ੍ਰਿਤਸਰ ਰੇਲਵੇ ਸਟੇਸ਼ਨ ਵਿਖੇ ਰੇਲਵੇ ਪੁਲਿਸ ਦੇ ਅਧਿਕਾਰੀਆਂ ਵਲੋਂ ਸਟੇਸ਼ਨ ਅਤੇ ਯਾਤਰੂਆਂ ਦੇ ਸਾਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ ਵਿਚ ਮਾਰਿਆ ਗਿਆ ਵਿਅਕਤੀ ਉਹੀ ਸੀ, ਜੋ ਬੰਬ ਫਿੱਟ ਕਰਨ ਆਇਆ ਸੀ। ਉਸ ਦਾ ਨਾਮ ਜਗਰੂਪ ਸਿੰਘ ਹੈ ਅਤੇ ਉਹ ਤਰਨਤਾਰਨ ਦੇ ਪੰਜਵੜ ਪਿੰਡ ਦਾ ਰਹਿਣ ਵਾਲਾ ਹੈ। ਉਸ ਦੀ ਮੋਟਰ ਸਾਈਕਲ ਅੰਮ੍ਰਿਤਸਰ 'ਚ ਗੋਲਬਾਗ ਦੇ ਨੇੜਿਓਂ ਬਰਾਮਦ ਕੀਤੀ ਗਈ ਹੈ। ਉਸ ਦੀ ਜੇਬ ਵਿਚੋਂ ਸਰਹਿੰਦ ਤੋਂ ਰਾਜਪੁਰਾ ਜਾਣ ਵਾਲੀ ਟਿਕਟ ਵੀ ਮਿਲੀ ਹੈ। ਉਸ ਦਾ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ ਅਤੇ ਇਸ ਦੇ ਕਾਲ ਵੇਰਵਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਹੈ, ਸ਼ੰਭੂ ਧਮਾਕਾ - ਸੁਖਜਿੰਦਰ ਸਿੰਘ ਰੰਧਾਵਾ ਅਗਲੀ ਖ਼ਬਰ ਅਰਵਿੰਦ ਸ਼ਰਮਾ ਨਾਮੀ ਸਮਾਜ ਸੇਵੀ ਵਲੋਂ ਮਹਿਲਾ ਕਮਿਸ਼ਨ ਕੋਲ ਕੀਤੀ ਗਈ ਸੁਖਪਾਲ ਸਿੰਘ ਖਹਿਰਾ ਦੀ ਸ਼ਿਕਾਇਤ