14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਕਾਰ ਦੇ ਡੂੰਘੀ ਖੱਡ ਵਿਚ ਡਿੱਗਣ ਕਾਰਨ 2 ਮੌਤਾਂ

ਚਿੰਤਪੁਰਨੀ, 29 ਅਪ੍ਰੈਲ (ਹਰਪਾਲ ਸਿੰਘ) - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਚਿੰਤਪੁਰਨੀ ਇਲਾਕੇ ਵਿਚ ਇਕ ਕਾਰ ਡੂੰਘੀ ਖੱਡ ਵਿਚ ਡਿੱਗ ਗਈ। ਜਿਵੇਂ ਹੀ ਕਾਰ ਖੱਡ...

ਅਜੀਤ ਡੈਸਕ 29-04-2026

ਚਿੰਤਪੁਰਨੀ, 29 ਅਪ੍ਰੈਲ (ਹਰਪਾਲ ਸਿੰਘ) - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਚਿੰਤਪੁਰਨੀ ਇਲਾਕੇ ਵਿਚ ਇਕ ਕਾਰ ਡੂੰਘੀ ਖੱਡ ਵਿਚ ਡਿੱਗ ਗਈ। ਜਿਵੇਂ ਹੀ ਕਾਰ ਖੱਡ ਵਿਚ ਡਿੱਗੀ, ਉਸ ਵਿਚ ਅੱਗ ਲੱਗ ਗਈ। ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਦਰਅਸਲ ਕਾਰ ਅਚਾਨਕ ਕਾਬੂ ਤੋਂ ਬਾਹਰ ਹੋ ਗਈ। ਕਾਰ ਵਿਚ ਸਵਾਰ ਲੋਕ ਲੁਧਿਆਣਾ ਦੇ ਤਾਜਪੁਰ ਰੋਡ ਦੇ ਰਹਿਣ ਵਾਲੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕਾਰ ਦਾ ਟਾਇਰ ਫਟਣ ਤੋਂ ਬਾਅਦ ਵਾਪਰਿਆ। ਟਾਇਰ ਫਟਣ ਕਾਰਨ ਕਾਰ ਕਾਬੂ ਤੋਂ ਬਾਹਰ ਹੋ ਗਈ ਅਤੇ ਲਗਭਗ 150 ਫੁੱਟ ਡੂੰਘੀ ਖੱਡ ਵਿਚ ਡਿੱਗ ਗਈ। ਜਿਵੇਂ ਹੀ ਕਾਰ ਡਿੱਗੀ, ਉਸ ਵਿਚ ਅੱਗ ਲੱਗ ਗਈ। ਹਾਦਸੇ ਵਿਚ ਗੱਡੀ ਵਿਚ ਸਵਾਰ ਲੋਕਾਂ ਦੀਆਂ ਲਾਸ਼ਾਂ ਵੀ ਸੜ ਗਈਆਂ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਪਾਣੀ ਛਿੜਕ ਕੇ ਅੱਗ ਬੁਝਾਈ ਅਤੇ ਕਾਰ ਵਿਚ ਸਵਾਰ ਲੋਕਾਂ ਨੂੰ ਬਾਹਰ ਕੱਢਿਆ।

ਪਿਛਲੀ ਖ਼ਬਰ ਅਦਾਲਤ ਵਲੋਂ ਰਿਲਾਇੰਸ ਕਮਿਊਨੀਕੇਸ਼ਨਜ਼ ਵਿਰੁੱਧ ਸੀਬੀਆਈ ਦੁਆਰਾ ਦਾਇਰ ਅਰਜ਼ੀ ਨੂੰ ਮਨਜ਼ੂਰੀ ਅਗਲੀ ਖ਼ਬਰ 'ਆਪ' ਮੀਟਿੰਗ ਸਮਾਪਤ ਹੋਣ ਤੋਂ ਬਾਅਦ ਮਨੀਸ਼ ਸਿਸੋਦੀਆ ਦਾ ਬਿਆਨ