12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਫ਼ਿਰੋਜ਼ਪੁਰ-ਫਾਜਿਲਕਾ ਸੜਕ 'ਤੇ ਭਿਆਨਕ ਸੜਕੀ ਹਾਦਸਾ

ਫ਼ਿਰੋਜ਼ਪੁਰ, 30 ਅਪ੍ਰੈਲ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਸੜਕ 'ਤੇ ਅੱਜ ਸਵੇਰੇ ਤੜਕਸਾਰ ਵਾਪਰੇ ਭਿਆਨਕ ਸੜਕੀ ਹਾਦਸੇ ਦੌਰਾਨ ਇਕ ਟਰੱਕ ’ਤੇ ਕੈਂਟਰ ਦੇ ਆਪਸ ਵਿਚ ਟਕਰਾਉਣ ਕਾਰਨ...

ਅਜੀਤ ਡੈਸਕ 30-04-2026

ਫ਼ਿਰੋਜ਼ਪੁਰ, 30 ਅਪ੍ਰੈਲ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਸੜਕ 'ਤੇ ਅੱਜ ਸਵੇਰੇ ਤੜਕਸਾਰ ਵਾਪਰੇ ਭਿਆਨਕ ਸੜਕੀ ਹਾਦਸੇ ਦੌਰਾਨ ਇਕ ਟਰੱਕ ’ਤੇ ਕੈਂਟਰ ਦੇ ਆਪਸ ਵਿਚ ਟਕਰਾਉਣ ਕਾਰਨ ਦੋਹਾਂ ਗੱਡੀਆਂ ਨੂੰ ਅੱਗ ਲੱਗ ਗਈ। ਸਥਾਨਕ ਲੋਕਾਂ ਨੇ ਦੱਸਿਆ ਕਿ ਟੱਕਰ ਦੌਰਾਨ ਜ਼ਬਰਦਸਤ ਧਮਾਕਾ ਹੋਇਆ, ਜਿਸ ਨਾਲ ਨਜ਼ਦੀਕ ਵੱਸਦੇ ਲੋਕ ਡਰ ਗਏ। ਦੱਸਿਆ ਜਾ ਰਿਹਾ ਹੈ ਕਿ ਇਕ ਗੱਡੀ ਦਾ ਡਰਾਈਵਰ ਬਾਹਰ ਨਹੀਂ ਨਿਕਲ ਸਕਿਆ ਤੇ ਉਸ ਦੀ ਵਿਚ ਹੀ ਸੜ੍ਹ ਕੇ ਮੌਤ ਹੋ ਗਈ, ਜਦੋਂ ਕਿ ਬਾਕੀਆਂ ਨੂੰ ਸਥਾਨਕ ਲੋਕਾਂ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਵੱਡੀ ਜਦੋਂ ਜਹਿਦ ਬਾਅਦ ਅੱਗ 'ਤੇ ਕਾਬੂ ਪਾਉਣ ਉਪਰੰਤ ਹਸਪਤਾਲ ਪਹੁੰਚਾਇਆ ਗਿਆ ਹੈ। ਦੋਹਾਂ ਗੱਡੀਆਂ ਵਿਚ ਲੱਦਿਆ ਮਾਲ ਸੜ੍ਹ ਕੇ ਸੁਆਹ ਹੋ ਗਿਆ ਹੈ। ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਪਿਛਲੀ ਖ਼ਬਰ ਮੇਲਬਾਕਸਾਂ ’ਚੋਂ ਮੇਲ ਕੱਢਣ ਦੇ ਦੋਸ਼ ਵਿਚ 2 ਪੰਜਾਬੀ ਗ੍ਰਿਫ਼ਤਾਰ ਅਗਲੀ ਖ਼ਬਰ ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, 5 ਜ਼ਿੰਦਾ ਸੜੇ