12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਨੌਜਵਾਨ ਨੇ ਸਾਲੇ ਤੇ ਸਹੁਰੇ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਕੌਹਰੀਆਂ, (ਸੰਗਰੂਰ), 30 ਅਪ੍ਰੈਲ (ਸੁਨੀਲ ਕੁਮਾਰ ਗਰਗ)- ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ਾਦੀਹਰੀ ’ਚ ਨੌਜਵਾਨ ਨੇ ਸਾਲੇ ਤੇ ਸਹੁਰੇ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪ੍ਰਾਪਤ ਜਾਣਕਾਰੀ...

ਅਜੀਤ ਡੈਸਕ 30-04-2026

ਕੌਹਰੀਆਂ, (ਸੰਗਰੂਰ), 30 ਅਪ੍ਰੈਲ (ਸੁਨੀਲ ਕੁਮਾਰ ਗਰਗ)- ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ਾਦੀਹਰੀ ’ਚ ਨੌਜਵਾਨ ਨੇ ਸਾਲੇ ਤੇ ਸਹੁਰੇ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ ਹੈ। ਗੁਰਵਿੰਦਰ ਸਿੰਘ ਦਾ ਵਿਆਹ ਵੀਰਪਾਲ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਰਸੌਲੀ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ। ਦੋਵਾਂ ਦਾ ਹਮੇਸ਼ਾ ਆਪਸ ਵਿਚ ਝਗੜਾ ਰਹਿੰਦਾ ਸੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਮੋਟਰਸਾਈਕਲ ਨੂੰ ਟਰੱਕ ਨੇ ਮਾਰੀ ਟੱਕਰ, ਵਿਅਕਤੀ ਦੀ ਮੌਤ ਅਗਲੀ ਖ਼ਬਰ ਮੈਂ ਰਾਸ਼ਟਰਪਤੀ ਜੀ ਕੋਲ ਮਜ਼ਬੂਤੀ ਨਾਲ ਰੱਖਾਂਗਾ ਆਪਣਾ ਪੱਖ- ਮੁੱਖ ਮੰਤਰੀ ਮਾਨ