12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 6 ਕਿਲੋਗ੍ਰਾਮ ਹੈਰੋਇਨ ਸਮੇਤ ਇਕ ਕੀਤਾ ਕਾਬੂ

ਚੰਡੀਗੜ੍ਹ, 30 ਅਪ੍ਰੈਲ- ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖਾਸ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ....

ਅਜੀਤ ਡੈਸਕ 30-04-2026

ਚੰਡੀਗੜ੍ਹ, 30 ਅਪ੍ਰੈਲ- ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖਾਸ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਅਤੇ ਅੰਮ੍ਰਿਤਸਰ-ਜਲੰਧਰ ਹਾਈਵੇਅ 'ਤੇ ਅੱਡਾ ਮਾਨਾਂਵਾਲਾ ਨੇੜੇ 6 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਦੁਬਈ, ਯੂ.ਏ.ਈ.-ਅਧਾਰਤ ਹੈਂਡਲਰ ਅੰਤਰਪ੍ਰੀਤ ਸਿੰਘ ਵਾਸੀ ਸੁਲਤਾਨਵਿੰਡ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ, ਜੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਸ਼ਾਮਿਲ ਹੈ ਅਤੇ ਉਸ ਦੇ ਖਿਲਾਫ਼ ਕਈ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ ਤੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

 

ਪਿਛਲੀ ਖ਼ਬਰ ਬਿਜਲੀ ਕੱਟਾ ਵਿਰੁੱਧ ਅਕਾਲੀ ਆਗੂ ਵਰਦੇਵ ਸਿੰਘ ਮਾਨ ਦੀ ਅਗਵਾਈ ਹੇਠ ਗੁਰੂ ਹਰ ਸਹਾਏ ਵਿਖੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮੋਟਰਸਾਈਕਲ ਨੂੰ ਟਰੱਕ ਨੇ ਮਾਰੀ ਟੱਕਰ, ਵਿਅਕਤੀ ਦੀ ਮੌਤ