12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਈਰਾਨ ਦੇ ਸਿੱਖ ਪਰਿਵਾਰਾਂ ਦੀ ਮਦਦ ਕਰੇ ਭਾਰਤ ਸਰਕਾਰ- ਜੈਵੀਰ ਸ਼ੇਰਗਿੱਲ

ਨਵੀਂ ਦਿੱਲੀ, 30 ਅਪ੍ਰੈਲ- ਭਾਜਪਾ ਦੇ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਬੇਨਤੀ ਕੀਤੀ ਹੈ ਕਿ ਉਹ ਈਰਾਨ ਦੇ ਤਹਿਰਾਨ ਦੇ ਗੁਰਦੁਆਰਾ ਸਾਹਿਬ ਵਿਚ ਫਸੇ ਕੁਝ....

ਅਜੀਤ ਡੈਸਕ 30-04-2026

 ਨਵੀਂ ਦਿੱਲੀ, 30 ਅਪ੍ਰੈਲ- ਭਾਜਪਾ ਦੇ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਬੇਨਤੀ ਕੀਤੀ ਹੈ ਕਿ ਉਹ ਈਰਾਨ ਦੇ ਤਹਿਰਾਨ ਦੇ ਗੁਰਦੁਆਰਾ ਸਾਹਿਬ ਵਿਚ ਫਸੇ ਕੁਝ ਬਜ਼ੁਰਗ ਈਰਾਨੀ ਸਿੱਖ ਜੋੜਿਆਂ ਦੀ ਮਦਦ ਕਰਨ। ਉਨ੍ਹਾਂ ਕਿਹਾ ਕਿ ‘ਮਹਾਨ’ ਏਅਰਵੇਜ਼ ਦੀ ਇਕ ਉਡਾਣ 5 ਮਈ ਨੂੰ ਤਹਿਰਾਨ ਤੋਂ ਭਾਰਤ ਲਈ ਉਡਾਣ ਭਰਨ ਵਾਲੀ ਹੈ, ਪਰ ਏਅਰਲਾਈਨ ਭਾਰਤ ਸਰਕਾਰ (GOI) ਦੀ ਇਜਾਜ਼ਤ ਤੋਂ ਬਿਨ੍ਹਾਂ ਉਨ੍ਹਾਂ ਬਜ਼ੁਰਗ ਜੋੜਿਆਂ ਨੂੰ ਜਹਾਜ਼ ਵਿਚ ਚੜ੍ਹਨ ਦੀ ਆਗਿਆ ਦੇਣ ਤੋਂ ਇਨਕਾਰ ਕਰ ਰਹੀ ਹੈ।

ਜੈਵੀਰ ਸ਼ੇਰਗਿੱਲ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨੂੰ ਬੇਨਤੀ ਹੈ ਕਿ ਕਿਰਪਾ ਕਰਕੇ ਇਸ ਮਾਮਲੇ ਵਿਚ ਦਖਲ ਦੇਣ ਅਤੇ ਇਨ੍ਹਾਂ ਸਿੱਖ ਪਰਿਵਾਰਾਂ ਦੀ ਮਦਦ ਕਰਨ।

ਪਿਛਲੀ ਖ਼ਬਰ ਵਕੀਲ ਘੁੰਮਣ ਬ੍ਰਦਰਜ਼ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਸਾਹਿਤਕਾਰ ਸੁਰਜੀਤ ਸਿੰਘ ਪੰਛੀ ਦਾ ਅਮਰੀਕਾ 'ਚ ਦਿਹਾਂਤ