11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਅੰਮ੍ਰਿਤਪਾਲ ਸਿੰਘ ਨੂੰ ਅੱਜ ਮੁੜ ਵੀਡੀਓ ਕਾਨਫਰਸਿੰਗ ਦੇ ਜ਼ਰੀਏ ਅਜਨਾਲਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ

ਅੰਮ੍ਰਿਤਸਰ, 30 ਅਪ੍ਰੈਲ ( ਰੇਸ਼ਮ ਸਿੰਘ ,ਗੁਰਪ੍ਰੀਤ ਸਿੰਘ ਢਿਲੋਂ ) - ਸ੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਨੂੰ ਅੱਜ ਮੁੜ ਵੀਡੀਓ ਕਾਨਫਰਸਿੰਗ ਦੇ ਜ਼ਰੀਏ ਅਜਨਾਲਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ...

ਅਜੀਤ ਡੈਸਕ 30-04-2026

ਅੰਮ੍ਰਿਤਸਰ, 30 ਅਪ੍ਰੈਲ ( ਰੇਸ਼ਮ ਸਿੰਘ ,ਗੁਰਪ੍ਰੀਤ ਸਿੰਘ ਢਿਲੋਂ ) - ਸ੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਨੂੰ ਅੱਜ ਮੁੜ ਵੀਡੀਓ ਕਾਨਫਰਸਿੰਗ ਦੇ ਜ਼ਰੀਏ ਅਜਨਾਲਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ । ਪਿਛਲੇ ਦਿਨ ਅਜਨਾਲਾ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ 30 ਤਰੀਕ ਤੱਕ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ ਸੀ। ਅੱਜ ਜਾਂਚ ਪੂਰੀ ਕਰਕੇ ਚਲਾਨ ਪੇਸ਼ ਕੀਤਾ ਗਿਆ। ਅਦਾਲਤ ਨੇ 2 ਮਈ ਤੋਂ ਸੈਸ਼ਨ ਕੋਰਟ ਅੰਮ੍ਰਿਤਸਰ 'ਚ ਟਰਾਇਲ ਚਲਾਉਣ ਦੇ ਹੁਕਮ ਦਿੱਤੇ ਹਨ। ਅੱਜ ਮੁੜ ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰਸਿੰਗ ਰਾਹੀਂ ਪੇਸ਼ੀ ਹੋਈ ਹੈ। ਅੰਮ੍ਰਿਤਪਾਲ ਸਿੰਘ ਅਸਾਮ ਦੀ ਜੇਲ੍ਹ 'ਚ ਹੀ ਰਹਿਣਗੇ । ਪੁਲਿਸ ਨੂੰ ਇਸ ਕੇਸ 'ਚੋਂ ਅੰਮ੍ਰਿਤਪਾਲ ਸਿੰਘ ਕੋਲੋਂ ਕੋਈ ਵੀ ਰਿਕਵਰੀ ਨਹੀਂ ਹੋਈ।

ਪਿਛਲੀ ਖ਼ਬਰ ਅਗਨੀ-6 ਲਈ ਡੀ.ਆਰ.ਡੀ.ਓ. ਤਿਆਰ, ਕੇਂਦਰ ਦੀ ਮਨਜ਼ੂਰੀ ਦੀ ਉਡੀਕ ਅਗਲੀ ਖ਼ਬਰ ਪੱਛਮੀ ਉੱਤਰ ਪ੍ਰਦੇਸ਼ ਵਿਚ ਮੌਸਮ ਬਦਲਿਆ , ਮੇਰਠ ਸਮੇਤ ਕਈ ਜ਼ਿਲ੍ਹਿਆਂ ਵਿਚ ਮੀਂਹ ਪਿਆ