08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਅਕਾਲੀ ਦਲ (ਅੰਮ੍ਰਿਤਸਰ) ਨੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ 1 ਮਈ (ਜਸਵੰਤ ਸਿੰਘ ਜੱਸ)- ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਅੱਜ ਪਾਰਟੀ ਦਾ ਸਥਾਪਨਾ ਦਿਵਸ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ...

ਅਜੀਤ ਡੈਸਕ 01-05-2026

ਅੰਮ੍ਰਿਤਸਰ 1 ਮਈ (ਜਸਵੰਤ ਸਿੰਘ ਜੱਸ)- ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਅੱਜ ਪਾਰਟੀ ਦਾ ਸਥਾਪਨਾ ਦਿਵਸ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ।

ਇਸ ਮੌਕੇ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਇਮਾਨ ਸਿੰਘ ਮਾਨ, ਉਪਕਾਰ ਸਿੰਘ ਸੰਧੂ, ਪ੍ਰੋਫੈਸਰ ਮਹਿੰਦਰ ਪਾਲ ਸਿੰਘ, ਹਰਪਾਲ ਸਿੰਘ ਬਲੇਰ, ਅਮਰੀਕ ਸਿੰਘ ਨੰਗਲ, ਬਲਵਿੰਦਰ ਸਿੰਘ ਕਾਲਾ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

ਪਿਛਲੀ ਖ਼ਬਰ 23 ਮਈ ਨੂੰ ਖੋਲ੍ਹੇ ਜਾਣਗੇ ਸ਼੍ਰੀ ਹੇਮਕੁੰਟ ਸਾਹਿਬ ਦੇ ਪਵਿੱਤਰ ਦਰਵਾਜ਼ੇ, ਭਾਰਤੀ ਫੌਜ ਦੇ ਸਿਪਾਹੀ ਅਤੇ ਵਲੰਟੀਅਰ ਹਟਾ ਰਹ... ਅਗਲੀ ਖ਼ਬਰ ਖੰਨੇ ਦੇ ਮਸ਼ਹੂਰ ਪ੍ਰੇਮ ਢਾਬੇ ਤੇ ਚੱਲੀਆ ਗੋਲੀਆਂ, ਮੌਕੇ ਤੇ ਫਰਾਰ ਹੋਏ ਨਕਾਬ ਪੋਸ਼