ਚੰਡੀਗੜ੍ਹ, 1 ਮਈ (ਸੰਦੀਪ ਕੁਮਾਰ ਮਾਹਨਾ) -ਭਾਜਪਾ ਵਲੋਂ ਬੁਲਾਈ ਗਈ ਜਨਤਾ ਦੀ ਵਿਧਾਨਸਭਾ 'ਚ ਸਪੀਕਰ ਦੀ ਜਿੰਮੇਵਾਰੀ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਸੰਭਾਲ ਰਹੇ ਹਨ। ਇਸ ਇਜ਼ਲਾਸ ਵਿਚ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਕਾਂਗਰਸ ਵਿਧਾਇਕ ਸੰਦੀਪ ਜਾਖੜ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਇਨ੍ਹਾਂ ਤੋਂ ਇਲਾਵਾ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ, ਜੰਗੀ ਲਾਲ ਮਹਾਜਨ ਸਮੇਤ ਸੂਬਾ ਪ੍ਰਧਾਨ ਸੁਨੀਲ ਜਾਖੜ, ਵਿਜੇ ਸਾਂਪਲਾ, ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਸਾਬਕਾ ਮੰਤਰੀ ਤੀਕਸ਼ਣ ਸੂਦ, ਅਸ਼ਵਨੀ ਸੇਖੜੀ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸਾਬਕਾ ਵਿਧਾਇਕ ਪ੍ਰੇਮ ਮਿੱਤਲ, ਡਾ ਹਰਜੋਤ ਸਿੰਘ ਕਮਲ, ਦਿਨੇਸ਼ ਕੁਮਾਰ ਬੱਬੂ, ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਬੀਬਾ ਜੈ ਇੰਦਰ ਕੌਰ, ਬੀਬਾ ਅਮਨਜੋਤ ਕੌਰ ਰਾਮੂਵਾਲੀਆ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਦੇ ਸੂਬਾ ਪੱਧਰੀ ਆਗੂ ਸ਼ਾਮਿਲ ਹਨ।