ਚੰਡੀਗੜ੍ਹ, (1 ਮਈ)। ਪੰਜਾਬ ਵਿਧਾਨ ਸਭਾ ਦੇ ਇੱਕ ਦਿਨੀ ਸੈਸ਼ਨ ਦੌਰਾਨ ਅੱਜ ਜ਼ੋਰਦਾਰ ਹੰਗਾਮਾ ਦੇਖਣ ਨੂੰ ਮਿਲਿਆ। ਸੈਸ਼ਨ ਦੀ ਸ਼ੁਰੂਆਤ ਤੋਂ ਕੁੱਝ ਹੀ ਸਮੇਂ ਬਾਅਦ ਵਿਰੋਧੀ ਧਿਰ ਕਾਂਗਰਸ ਨੇ ਵਾਕਆਊਟ ਕਰ ਦਿੱਤਾ। ਸੈਸ਼ਨ ਦੌਰਾਨ ਕਾਂਗਰਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਗੰਭੀਰ ਦੋਸ਼ ਲਗਾਏ ਗਏ। ਇਸ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਿਚਕਾਰ ਤਿੱਖੀ ਬਹਿਸ ਵੀ ਹੋਈ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਉਠਾਏ ਗਏ ਮਾਮਲੇ ਗੰਭੀਰ ਹਨ ਅਤੇ ਇਸਦੀ ਜਾਂਚ ਹੋਣੀ ਚਾਹੀਦੀ ਹੈ।