07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਨੌਜਵਾਨਾਂ ਵਿਚਕਾਰ ਟਾਈਮ ਬੰਨ੍ਹ ਕੇ ਖੂਨੀ ਜੰਗ, ਇਕ ਦੀ ਮੌਤ ਦੂਜਾ ਗੰਭੀਰ ਜ਼ਖ਼ਮੀ

ਮਾਛੀਵਾੜਾ ਸਾਹਿਬ, 1 ਮਈ (ਰਾਜਦੀਪ ਸਿੰਘ ਅਲਬੇਲਾ) - ਸਥਾਨਕ ਰਤੀਪੁਰ ਰੋਡ ਸਥਿਤ ਇਕ ਕਾਲੋਨੀ ਵਿਚ ਸ਼ੁੱਕਰਵਾਰ ਸ਼ਾਮ ਨੌਜਵਾਨਾਂ ਦੇ 2 ਧੜਿਆਂ ਵਿਚਕਾਰ ਹੋਈ ਖੂਨੀ ਝੜਪ ਦੌਰਾਨ ਇਕ ...

ਅਜੀਤ ਡੈਸਕ 01-05-2026

ਮਾਛੀਵਾੜਾ ਸਾਹਿਬ, 1 ਮਈ (ਰਾਜਦੀਪ ਸਿੰਘ ਅਲਬੇਲਾ) - ਸਥਾਨਕ ਰਤੀਪੁਰ ਰੋਡ ਸਥਿਤ ਇਕ ਕਾਲੋਨੀ ਵਿਚ ਸ਼ੁੱਕਰਵਾਰ ਸ਼ਾਮ ਨੌਜਵਾਨਾਂ ਦੇ 2 ਧੜਿਆਂ ਵਿਚਕਾਰ ਹੋਈ ਖੂਨੀ ਝੜਪ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।ਮ੍ਰਿਤਕ ਦੀ ਪਹਿਚਾਣ ਗਗਨਦੀਪ ਸਿੰਘ ਉਰਫ਼ ਬਿੱਲਾ (30), ਵਾਸੀ ਪਿੰਡ ਹੇਡੋਂ ਬੇਟ ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਮਨੀ ਵਾਸੀ ਲੱਖੋਵਾਲ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਵਿਚਕਾਰ ਪਿਛਲੇ ਕੁਝ ਦਿਨਾਂ ਤੋਂ ਰੰਜਿਸ਼ ਚੱਲ ਰਹੀ ਸੀ। ਫੋਨ ਰਾਹੀਂ ਇਕੱਠੇ ਹੋਣ ਤੋਂ ਬਾਅਦ ਦੋਵੇਂ ਪੱਖ ਪਹਿਲਾਂ ਲੱਖੋਵਾਲ ਦਾਣਾ ਮੰਡੀ ਅਤੇ ਫਿਰ ਰਤੀਪੁਰ ਰੋਡ ਸਥਿਤ ਕਾਲੋਨੀ ਵਿਚ ਪਹੁੰਚੇ, ਜਿੱਥੇ ਟਕਰਾਅ ਹੋ ਗਿਆ। ਸੂਤਰਾਂ ਮੁਤਾਬਕ ਕਰੀਬ 30 ਤੋਂ ਵੱਧ ਨੌਜਵਾਨਾਂ ਦੇ ਇਕ ਧੜੇ ਨੇ ਦੂਜੇ ਧੜੇ 'ਤੇ ਗੰਡਾਸਿਆਂ, ਕਿਰਪਾਨਾਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪੁਲਿਸ ਵਲੋਂ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਗਗਨਦੀਪ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮਨੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਲੁਧਿਆਣਾ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੌਰਾਨ ਇਕ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।


ਮ੍ਰਿਤਕ ਦੇ ਪਿਤਾ ਸੁਰਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਉਸ ਦਾ ਪੁੱਤਰ ਪਿੰਡ ਵਿਚ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕਰਦਾ ਸੀ ਅਤੇ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਪੁਲਿਸ ਦੇ ਹਵਾਲੇ ਵੀ ਕੀਤਾ ਸੀ। ਇਸ ਕਾਰਨ ਉਨ੍ਹਾਂ ਨਾਲ ਰੰਜਿਸ਼ ਬਣ ਗਈ ਸੀ ਅਤੇ ਇਸੇ ਦੇ ਚਲਦੇ ਉਸ ਦੇ ਪੁੱਤਰ ਦਾ ਕਤਲ ਕੀਤਾ ਗਿਆ। ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਪਿਛਲੀ ਖ਼ਬਰ ਬੱਚਿਆਂ ਵਿਚ ਸ਼ੁਰੂਆਤੀ ਸਕ੍ਰੀਨ ਟਾਈਮ ਔਟਿਜ਼ਮ ਦੇ ਉੱਚ ਜੋਖਮ ਨਾਲ ਜੁੜਿਆ ਹੋਇਆ ਹੈ: ਏਮਜ਼ ਅਧਿਐਨ ਅਗਲੀ ਖ਼ਬਰ ਆਈ ਪੀ ਐੱਲ 2026-ਰਾਜਸਥਾਨ ਰਾਇਲਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 226 ਦੌੜਾਂ ਦਾ ਟੀਚਾ