07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪੰਜਾਬ ਵਿਚ 5 ਦਿਨਾਂ ਲਈ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ ਜਾਰੀ

ਚੰਡੀਗੜ੍ਹ,2 ਅਪ੍ਰੈਲ- ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ (2 ਮਈ) ਤੋਂ ਅਗਲੇ ਪੰਜ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਇਸ ਸਮੇਂ ਦੌਰਾਨ ਕੁਝ ਥਾਵਾਂ 'ਤੇ ਗਰਜ-ਤੂਫ਼ਾਨ...

ਅਜੀਤ ਡੈਸਕ 02-05-2026

ਚੰਡੀਗੜ੍ਹ,2 ਅਪ੍ਰੈਲ- ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ (2 ਮਈ) ਤੋਂ ਅਗਲੇ ਪੰਜ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਇਸ ਸਮੇਂ ਦੌਰਾਨ ਕੁਝ ਥਾਵਾਂ 'ਤੇ ਗਰਜ-ਤੂਫ਼ਾਨ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਇਸ ਸੰਬੰਧ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। ਪਹਾੜਾਂ ਵਿਚ ਮੀਂਹ ਅਤੇ ਗੜੇਮਾਰੀ ਨੇ ਤਾਪਮਾਨ ਨੂੰ ਪ੍ਰਭਾਵਿਤ ਕੀਤਾ ਹੈ।

ਤਾਪਮਾਨ 1.1 ਡਿਗਰੀ ਸੈਲਸੀਅਸ ਡਿੱਗ ਗਿਆ, ਜੋ ਹੁਣ ਆਮ ਨਾਲੋਂ 2.8 ਡਿਗਰੀ ਘੱਟ ਹੈ। ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 39.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅੱਜ ਸੱਤ ਜ਼ਿਲ੍ਹਿਆਂ ਵਿਚ ਗਰਜ-ਤੂਫ਼ਾਨ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਨ੍ਹਾਂ ਜ਼ਿਲ੍ਹਿਆਂ ਵਿਚ ਪਠਾਨਕੋਟ, ਹੁਸ਼ਿਆਰਪੁਰ, ਫ਼ਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਰੂਪਨਗਰ ਸ਼ਾਮਿਲ ਹਨ। ਕੁਝ ਥਾਵਾਂ 'ਤੇ ਬਿਜਲੀ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਤੱਕ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਪੱਛਮੀ ਬੰਗਾਲ ਦੇ 15 ਬੂਥਾਂ 'ਤੇ ਮੁੜ ਸ਼ੁਰੂ ਹੋਈ ਵੋਟਿੰਗ ਅਗਲੀ ਖ਼ਬਰ ⭐ਮਾਣਕ-ਮੋਤੀ ⭐