ਚੰਡੀਗੜ੍ਹ, 2 ਮਈ (ਕਮਲਜੀਤ)- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਕੁਰਸੀ ਤੇ ਰਹਿਣ ਦਾ ਹੱਕ ਨਹੀਂ ਹੈ। ਕਿਉਂਕਿ ਉਹਨਾਂ ਨੇ ਬੀਤੇ ਕੱਲ ਮਜ਼ਦੂਰ ਦਿਵਸ ਤੇ ਸੱਦੇ ਪੰਜਾਬ ਵਿਧਾਨ ਸਭਾ ਦੇ ਖਾਸ ਸੈਸ਼ਨ ਵਿੱਚ ਸਦਨ ਦੀ ਪਵਿੱਤਰਤਾ ਦੀ ਮਰਿਆਦਾ ਨੂੰ ਤਾਰ ਤਾਰ ਕੀਤਾ ਹੈ।
ਜਾਖੜ ਨੇ ਇਹ ਵੀ ਕਿਹਾ ਕਿ ਇਸ ਮਸਲੇ ਤੇ ਉਹ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਵੀ ਭਲਕੇ ਮੁਲਾਕਾਤ ਕਰਨਗੇ।