06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 2 ਮਈ (ਜਸਵੰਤ ਸਿੰਘ ਜੱਸ) - ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਰਾਮਵੀਰ, ਆਈ.ਏ.ਐੱਸ. ਨੇ ਅੱਜ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਜਸਪ੍ਰੀਤ ਕੌਰ ਵੀ ਮੌਜੂਦ ਸਨ...

ਅਜੀਤ ਡੈਸਕ 02-05-2026

ਅੰਮ੍ਰਿਤਸਰ, 2 ਮਈ (ਜਸਵੰਤ ਸਿੰਘ ਜੱਸ) - ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਰਾਮਵੀਰ, ਆਈ.ਏ.ਐੱਸ. ਨੇ ਅੱਜ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਜਸਪ੍ਰੀਤ ਕੌਰ ਵੀ ਮੌਜੂਦ ਸਨ।

ਸਕੱਤਰ ਰਾਮਵੀਰ ਨੇ ਅੱਜ ਸਵੇਰੇ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਇਸ ਉਪਰੰਤ ਉਹ ਸ੍ਰੀ ਦੁਰਗਿਆਣਾ ਮੰਦਰ ਵਿਖੇ ਵੀ ਨਤਮਸਤਕ ਹੋਏ ਜਿੱਥੇ ਉਨ੍ਹਾਂ ਦਰਸ਼ਨ ਕਰਨ ਦੇ ਨਾਲ ਸ੍ਰੀ ਹਨੂਮਾਨ ਜੀ ਦੀ ਆਰਤੀ ਵਿੱਚ ਵੀ ਹਿੱਸਾ ਲਿਆ। ਇਸ ਮੌਕੇ ਸ੍ਰੀ ਦੁਰਗਿਆਣਾ ਤੀਰਥ ਕਮੇਟੀ ਦੀ ਪ੍ਰਧਾਨ ਅਤੇ ਸਾਬਕਾ ਮੰਤਰੀ ਪ੍ਰੋ. ਲਕਸ਼ਮੀ ਚਾਵਲਾ ਵੱਲੋਂ ਸਕੱਤਰ ਸ੍ਰੀ ਰਾਮਵੀਰ ਅਤੇ ਉਨ੍ਹਾਂ ਦੀ ਧਰਮ ਪਤਨੀ ਨੂੰ ਸਨਮਾਨਿਤ ਕੀਤਾ ਗਿਆ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵੱਲੋ ਕਮਰਸ਼ੀਅਲ ਗੈਸ ਸਿਲੰਡਰ ਦੇ ਵਧੇ ਰੇਟਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਬਾਗਬਾਨੀ ਹੇਠ ਰਕਬਾ ਵਧਾਉਣ ਲਈ ਪੰਜਾਬ ਸਰਕਾਰ ਯਤਨਸ਼ੀਲ- ਗੁਰਮੀਤ ਸਿੰਘ ਖੁੱਡੀਆਂ