ਲੁਧਿਆਣਾ 2 ਮਈ (ਰੂਪੇਸ਼ ਕੁਮਾਰ)- ਕਮਰਸ਼ੀਆਲ ਗੈਸ ਸਿਲੰਡਰ ਦੇ ਵਧੇ ਰੇਟਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਲੁਧਿਆਣਾ ਦੇ ਘੰਟਾ ਘਰ ਚੌਂਕ ਵਿਖੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਵੱਡੀ ਸੰਖਿਆ ਵਿੱਚ ਪਹੁੰਚੇ ਪਾਰਟੀ ਵਰਕਰਾਂ ਵੱਲੋਂ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਰੇਬਾਜ਼ੀ ਵੀ ਕੀਤੀ ਗਈ ਅਤੇ ਕਮਰਸ਼ੀਅਲ ਗੈਸ ਸਿਲੰਡਰ ਦੇ ਵਧੇ ਰੇਟਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ।