05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਸੁਖਜਿੰਦਰ ਸਿੰਘ ਰੰਧਾਵਾ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ 2 ਮਈ (ਰਣਜੀਤ ਸਿੰਘ ਢਿੱਲੋਂ) - ਬੀਤੇ ਦਿਨੀਂ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਭਾਈ ਅਮ੍ਰਿਤਪਾਲ ਸਿੰਘ ਖ਼ਾਲਸਾ ਦੇ ਵਿਰੋਧ ਵਿਚ ਦਿੱਤੇ ਗਏ ਬਿਆਨ ਨੂੰ ਲੈ ਕੇ ਅਕਾਲੀ...

ਅਜੀਤ ਡੈਸਕ 02-05-2026

ਸ੍ਰੀ ਮੁਕਤਸਰ ਸਾਹਿਬ 2 ਮਈ (ਰਣਜੀਤ ਸਿੰਘ ਢਿੱਲੋਂ) - ਬੀਤੇ ਦਿਨੀਂ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਭਾਈ ਅਮ੍ਰਿਤਪਾਲ ਸਿੰਘ ਖ਼ਾਲਸਾ ਦੇ ਵਿਰੋਧ ਵਿਚ ਦਿੱਤੇ ਗਏ ਬਿਆਨ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਸ੍ਰੀ ਮੁਕਤਸਰ ਦੀ ਸਮੁੱਚੀ ਟੀਮ ਨੇ ਜ਼ਿਲ੍ਹਾ ਪ੍ਰਧਾਨ ਭਾਈ ਕ੍ਰਿਸ਼ਨ ਸਿੰਘ ਰੁਪਾਣਾ ਅਤੇ ਪਾਰਟੀ ਦੇ ਮੁੱਖ ਬੁਲਾਰੇ ਤੇਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਥਾਨਕ ਬਠਿੰਡਾ ਰੋਡ ਗੋਲ ਚੌਂਕ ਵਿਚ ਸੁਖਜਿੰਦਰ ਰੰਧਾਵਾ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ । ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਵਰਕਰਾਂ ਨੇ ਸੁੱਖੀ ਰੰਧਾਵਾ ਅਤੇ ਕਾਂਗਰਸ ਦੇ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਤੇਜਿੰਦਰ ਸਿੰਘ ਢਿੱਲੋਂ, ਕ੍ਰਿਸ਼ਨ ਸਿੰਘ ਰੁਪਾਣਾ ਅਤੇ ਪਰਮਜੀਤ ਸਿੰਘ ਰਾਜਾ ਚੱਕ ਤਾਮਕੋਟ ਨੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕੀਤਾ।

ਪਿਛਲੀ ਖ਼ਬਰ ਆਈ.ਪੀ.ਐੱਲ. 2026 : 5 ਓਵਰਾਂ ਬਾਅਦ ਮੁੰਬਈ 47/1 ਅਗਲੀ ਖ਼ਬਰ ਆਈ.ਪੀ.ਐੱਲ. 2026 : ਮੁੰਬਈ ਨੇ ਗਵਾਈ ਪਹਿਲੀ ਵਿਕਟ, ਵਿਲ ਜੈਕਸ 1 (5 ਗੇਂਦਾਂ) ਦੌੜ ਬਣਾ ਕੇ ਆਊਟ