02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਕ੍ਰਿਕਟ ਟੂਰਨਾਮੈਂਟ ਦੀ ਤਿਆਰੀ ਦੌਰਾਨ ਵਾਪਰਿਆ ਹਾਦਸਾ, ਹਾਈ ਵੋਲਟੇਜ ਬਿਜਲੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

ਕਾਹਨੂੰਵਾਨ, 3 ਮਈ (ਨਿਸ਼ਾਨ ਸਿੰਘ ਚਾਹਲ)- ਪੁਲਿਸ ਥਾਣਾ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡ ਭਿਖਾਰੀ ਹਾਰਨੀਆਂ ਦੇ ਵਿੱਚ ਮਾਹੌਲ ਉਸ ਵੇਲੇ ਗਮਗੀਨ ਹੋ ਗਿਆ, ਜਦੋਂ ਇੱਕ ਨੌਜਵਾਨ ਦੀ ਹਾਈ ਵੋਲਟੇਜ ਬਿਜਲੀ ਸਪਲਾਈ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ...

ਅਜੀਤ ਡੈਸਕ 03-05-2026

ਕਾਹਨੂੰਵਾਨ, 3 ਮਈ (ਨਿਸ਼ਾਨ ਸਿੰਘ ਚਾਹਲ)- ਪੁਲਿਸ ਥਾਣਾ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡ ਭਿਖਾਰੀ ਹਾਰਨੀਆਂ ਦੇ ਵਿੱਚ ਮਾਹੌਲ ਉਸ ਵੇਲੇ ਗਮਗੀਨ ਹੋ ਗਿਆ, ਜਦੋਂ ਇੱਕ ਨੌਜਵਾਨ ਦੀ ਹਾਈ ਵੋਲਟੇਜ ਬਿਜਲੀ ਸਪਲਾਈ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਦੁਪਹਿਰ ਸਮੇਂ ਇੰਦਰਜੀਤ ਸਿੰਘ ਪੁੱਤਰ ਕਿਰਪਾਲ ਸਿੰਘ ਪਿੰਡ ਵਿੱਚ ਕੁਝ ਦਿਨਾਂ ਬਾਅਦ ਹੋਣ ਵਾਲੇ ਕ੍ਰਿਕਟ ਟੂਰਨਾਮੈਂਟ ਲਈ ਆਪਣੇ ਸਾਥੀਆਂ ਦੇ ਨਾਲ ਗਰਾਉਂਡ ਦੇ ਚਾਰ ਚੁਫੇਰੇ ਨੈਟ ਲਗਾ ਰਿਹਾ ਸੀ ਕਿ ਇਸੇ ਦੌਰਾਨ ਇੰਦਰਜੀਤ ਸਿੰਘ ਵੱਲੋਂ ਫੜਿਆ ਲੋਹੇ ਦਾ ਪਾਈਪ ਗਰਾਉਂਡ ਦੇ ਉੱਪਰੋਂ ਲੰਘਦੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੇ ਨਾਲ ਜਾ ਟਕਰਾਇਆ। ਜਿਸ ਤੋਂ ਬਾਅਦ ਇੱਕ ਬਹੁਤ ਵੱਡਾ ਧਮਾਕਾ ਹੋਇਆ ਅਤੇ ਉਸਦੀ ਹਾਈ ਵੋਲਟੇਜ ਕਰੰਟ ਦੀ ਲਪੇਟ 'ਚ ਆਉਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ।

ਕਰੰਟ ਲੱਗਣ ਕਾਰਨ ਮ੍ਰਿਤਕ ਇੰਦਰਜੀਤ ਸਿੰਘ ਦੇ ਸਰੀਰ ਦਾ ਕਾਫੀ ਹਿੱਸਾ ਵੀ ਝੁਲਸ ਗਿਆ। ਜਿਸ ਤੋਂ ਬਾਅਦ ਇੰਦਰਜੀਤ ਸਿੰਘ ਨੂੰ ਉਚੇਰੇ ਇਲਾਜ ਲਈ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਲਿਜਾਇਆ ਗਿਆ ਪਰ ਹਸਪਤਾਲ ਦੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਕਰਨ ਦੇ ਬਾਵਜੂਦ ਵੀ ਪਰਿਵਾਰ ਵਾਲਿਆਂ ਵੱਲੋਂ ਉਸ ਨੂੰ ਬਚਾਉਣ ਦੀ ਜਦੋ ਜਹਿਦ ਕਰਦਿਆਂ ਹੋਇਆਂ ਉਸ ਦੇ ਸਰੀਰ ਨੂੰ ਜਮੀਨ ਵਿੱਚ ਵਿੱਚ ਡੂੰਘਾ ਖੱਡਾ ਪੁੱਟ ਕੇ ਦਬਾਇਆ ਗਿਆ ਸੀ ਕਿ ਸ਼ਾਇਦ ਉਸਦੀ ਕਿਸੇ ਤਰ੍ਹਾਂ ਜਾਨ ਬਚ ਜਾਵੇ।

ਖ਼ਬਰ ਲਿਖੇ ਜਾਣ ਤੱਕ ਇੰਦਰਜੀਤ ਸਿੰਘ ਨੂੰ ਜ਼ਮੀਨ ਵਿੱਚ ਡੂੰਘੇ ਖੱਡੇ ਵਿੱਚ ਦੱਬਿਆ ਹੋਇਆ ਸੀ। ਇੰਦਰਜੀਤ ਸਿੰਘ ਇੰਡੇਨ ਗੈਸ ਏਜੰਸੀ ਕਾਹਨੂੰਵਾਨ ਵਿੱਚ ਟਰੱਕ ਡਰਾਈਵਰ ਵਜੋਂ ਗੈਸ ਸਲਿੰਡਰਾਂ ਦੀ ਸਪਲਾਈ ਕਰਨ ਦਾ ਕੰਮ ਕਰਦਾ ਸੀ। ਉਹ ਆਪਣੇ ਪਿੱਛੇ ਆਪਣੇ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ ਸੱਤ ਮਹੀਨਿਆਂ ਦੇ ਬੇਟੇ ਨੂੰ ਛੱਡ ਗਿਆ ਹੈ। ਇਸ ਘਟਨਾ ਸਬੰਧੀ ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੀ ਕਾਹਨੂੰਵਾਨ ਪੁਲਿਸ ਨੂੰ ਮ੍ਰਿਤਕ ਦੇ ਪਰਿਵਾਰ ਵਾਲਿਆਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਕਾਨੂੰਨੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ।

 

ਪਿਛਲੀ ਖ਼ਬਰ ਆਈ.ਪੀ.ਐੱਲ. 2026 : ਹੈਦਰਾਬਾਦ ਦੇ ਟ੍ਰੈਵਸ ਹੈੱਡ ਦੀਆਂ 50 ਦੌੜਾਂ ਪੂਰੀਆਂ ਅਗਲੀ ਖ਼ਬਰ ਆਈ.ਪੀ.ਐੱਲ. 2026 : 5 ਓਵਰਾਂ ਬਾਅਦ ਹੈਦਰਾਬਾਦ 59/1