02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸੱਦੀ ਗਈ ਪੰਥਕ ਇਕੱਤਰਤਾ ਦੌਰਾਨ ਚਰਚਾ ਹੋਈ

ਅੰਮ੍ਰਿਤਸਰ, 3 ਮਈ (ਹਰਮਿੰਦਰ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੰਮ੍ਰਿਤਸਰ ਵਿਖੇ ਸੱਦੀ ਗਈ ਪੰਥਕ ਇਕੱਤਰਤਾ ਦੌਰਾਨ ਚਰਚਾ ਹੋਈ...

ਅਜੀਤ ਡੈਸਕ 03-05-2026

ਅੰਮ੍ਰਿਤਸਰ, 3 ਮਈ (ਹਰਮਿੰਦਰ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੰਮ੍ਰਿਤਸਰ ਵਿਖੇ ਸੱਦੀ ਗਈ ਪੰਥਕ ਇਕੱਤਰਤਾ ਦੌਰਾਨ ਚਰਚਾ ਹੋਈ। ਇਸ ਦੋਰਾਨ ਗੱਲਬਾਤ ਕਰਦੇ ਹੋਏ ਕਿਹਾ ਕਿ ਅਪਰੋਕਤ ਪੰਥਕ ਇਕੱਤਰਤਾ ਬਹੁਤ ਵਧੀਆ ਢੰਗ ਨਾਲ ਹੋਈ ਹੈ ਜਿਸ ਵਿੱਚ ਸਿੱਖ ਬੁੱਧੀਜੀਵੀਆਂ, ਵਿਦਵਾਨਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਹੋਰ ਪੰਥਕ ਆਗੂਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਬਣਾਏ ਕਾਨੂੰਨ ਨੂੰ ਲੈ ਕੇ ਆਪਣੀ ਰਾਏ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਕਾਨੂੰਨ ਬਣਾਉਣ ਦੌਰਾਨ ਸਰਕਾਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ, ਸ਼੍ਰੋਮਣੀ ਕਮੇਟੀ ਨੂੰ ਲਾਂਭੇ ਰੱਖਿਆ ਗਿਆ ਹੈ। ਇਸ ਸਬੰਧ ਵਿੱਚ 8 ਮਈ ਨੂੰ ਪੰਜਾਬ ਸਰਕਾਰ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਜਾ ਰਿਹਾ ਹੈ। ਉਨਾਂ ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ ਵਿੱਚ ਸਰਕਾਰਾਂ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਸਰਕਾਰਾਂ ਵੱਲੋਂ ਸਿੱਖਾਂ ਪ੍ਰਤੀ ਦੋਹਰਾ ਮਾਪ ਦੰਡ ਅਪਣਾਇਆ ਜਾ ਰਿਹਾ ਹੈ।

ਪਿਛਲੀ ਖ਼ਬਰ ਆਈ.ਪੀ.ਐੱਲ. 2026 : ਹੈਦਰਾਬਾਦ ਨੇ ਗਵਾਈ ਚੌਥੀ ਵਿਕਟ, ਸਮਰਨ ਰਵੀਚੰਦਰਨ 4 (4ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਆਈ.ਪੀ.ਐੱਲ. 2026 : ਹੈਦਰਾਬਾਦ ਨੇ ਗਵਾਈ ਤੀਜੀ ਵਿਕਟ, ਹੇਨਰਿਕ ਕਲਾਸੇਨ 11 (8 ਗੇਂਦਾਂ) ਦੌੜਾਂ ਬਣਾ ਕੇ ਆਊਟ