ਲੁਧਿਆਣਾ, 3 ਮਈ (ਰੂਪੇਸ਼ ਕੁਮਾਰ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੋਸ਼ ਲਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ਤੇ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਨੇ ਨਸ਼ਿਆਂ ਵਿਰੁੱਧ ਯੁੱਧ ਨੂੰ ਸਿਰਫ ਇਸ਼ਤਿਹਾਰਾਂ ਤੱਕ ਸੀਮਿਤ ਦੱਸਿਆ ਹੈ। ਸੈਣੀ ਲੁਧਿਆਣਾ ਵਿਖੇ ਇਕ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਇਸ ਮੌਕੇ ਉਨ੍ਹਾਂ ਨੇ ਦੋਸ਼ ਲਗਾਇਆ ਕਿ ਨਸ਼ੇ ਖ਼ਿਲਾਫ਼ ਸਰਕਾਰ ਦਾ ਯੁੱਧ 1 ਮਈ ਵਾਲੇ ਦਿਨ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਹਾਊਸ ਵਿਚ ਦੇਖਣ ਨੂੰ ਮਿਲਿਆ। ਉਨ੍ਹਾਂ ਨੇ ਸੂਬੇ ਅੰਦਰ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਵੀ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਨੇ ਕਿਹਾ ਕਿ ਆਏ ਦਿਨ ਲੋਕਾਂ ਤੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਸੈਣੀ ਨੇ ਦੋਸ਼ ਲਗਾਇਆ ਕਿ ਇੰਡਸਟਰੀ ਸੂਬੇ ਨੂੰ ਛੱਡ ਕੇ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਸਿਰਫ਼ ਦਾਅਵੇ ਕਰਨ ਵਿਚ ਲੱਗੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਸਰਪੰਚਾਂ ਤੇ ਆਗੂਆਂ ਉੱਪਰ ਭੀੜ ਇਕੱਠੇ ਕਰਨ ਦਾ ਦਬਾਅ ਬਣਾਇਆ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨੇ ਹਰਿਆਣਾ ਵਿਚ ਭਾਜਪਾ ਸਰਕਾਰ ਵਲੋਂ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਦਾ ਜ਼ਿਕਰ ਵੀ ਕੀਤਾ, ਜਦ ਕਿ ਸੰਸਦ ਮੈਂਬਰ ਸੰਦੀਪ ਪਾਠਕ ਉੱਪਰ ਦਰਜ ਕੇਸ ਦੇ ਮਾਮਲੇ ਵਿਚ ਵੀ ਉਨ੍ਹਾਂ ਨੇ ਸਖ਼ਤ ਟਿੱਪਣੀ ਕੀਤੀ। ਸੈਣੀ ਦਾ ਦਾਅਵਾ ਕੀਤਾ ਕਿ 4 ਮਈ ਨੂੰ ਆਉਣ ਵਾਲੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿਚ ਪੱਛਮ ਬੰਗਾਲ ਅਤੇ ਅਸਾਮ ਵਿਚ ਭਾਜਪਾ ਦੀ ਸਰਕਾਰ ਬਣਨੀ ਤੈਅ ਹੈ ਅਤੇ ਜਲਦੀ ਹੀ ਪੰਜਾਬ ਵਿਚ ਵੀ ਪਾਰਟੀ ਸਰਕਾਰ ਬਣਾਏਗੀ।
ਤਾਜ਼ਾ ਖ਼ਬਰਾਂ
Free
ਨਾਇਬ ਸਿੰਘ ਸੈਣੀ ਨੇ ਨਸ਼ਿਆਂ ਖ਼ਿਲਾਫ਼ ਯੁੱਧ ਉੱਪਰ ਚੁੱਕੇ ਸਵਾਲ
ਲੁਧਿਆਣਾ, 3 ਮਈ (ਰੂਪੇਸ਼ ਕੁਮਾਰ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੋਸ਼ ਲਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ਤੇ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਨੇ ਨਸ਼ਿਆਂ ਵਿਰੁੱਧ ਯੁੱਧ...
ਅਜੀਤ ਡੈਸਕ
03-05-2026