ਦਸੂਹਾ (ਹੁਸ਼ਿਆਰਪੁਰ), 3 ਮਈ - ਦਸੂਹਾ 'ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਲੋਕ ਮਿਲਣੀ ਕੀਤੀ ਗਈ। ਇਸ ਲੋਕ ਮਿਲਣੀ ਦੌਰਾਨ ਲੋਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ, ਜਿਸ ਦੇ ਚੱਲਦਿਆਂ ਇਸ ਨੇ ਰੈਲੀ ਦਾ ਰੂਪ ਧਾਰ ਲਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਦਸੂਹਾ ਚ ਲਗਭਗ ਜ਼ਿਲ੍ਹੇ ਵਾਲੀਆਂ ਸੇਵਾਵਾਂ ਸ਼ੁਰੂ ਹੋਣਗੀਆਂ। ਦਸੂਹਾ ਚ ਸੋਮਵਾਰ ਤੋਂ ਰੋਜ਼ਾਨਾ ਏਡੀਸੀ ਬੈਠੇਗਾ।
ਇਸ ਮੌਕੇ ਹਲਕੇ ਹਿਤੀ ਫੈਸਲੇ ਲਈ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।
ਤਾਜ਼ਾ ਖ਼ਬਰਾਂ
Free
ਦਸੂਹਾ ਚ ਸ਼ੁਰੂ ਹੋਣਗੀਆਂ ਲਗਭਗ ਜ਼ਿਲ੍ਹੇ ਵਾਲੀਆਂ ਸੇਵਾਵਾਂ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ
ਦਸੂਹਾ (ਹੁਸ਼ਿਆਰਪੁਰ), 3 ਮਈ - ਦਸੂਹਾ 'ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਲੋਕ ਮਿਲਣੀ ਕੀਤੀ ਗਈ। ਇਸ ਲੋਕ ਮਿਲਣੀ ਦੌਰਾਨ ਲੋਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ, ਜਿਸ ਦੇ ਚੱਲਦਿਆਂ ਇਸ ਨੇ ਰੈਲੀ ਦਾ ਰੂਪ...
ਅਜੀਤ ਡੈਸਕ
03-05-2026