ਫ਼ਿਰੋਜ਼ਪੁਰ, 3 ਮਈ (ਕੁਲਬੀਰ ਸਿੰਘ ਸੋਢੀ) - ਬੀਤੇ ਦਿਨ ਥਾਣਾ ਮਮਦੋਟ ਅਧੀਨ ਆਉਂਦੀ ਬਸਤੀ ਪਠਾਣਾ ਦੇ ਵਾਸੀ ਗੁਰਜੰਟ ਸਿੰਘ ਨਾਮਕ ਕਿਸਾਨ ਨੇ ਕੁਝ ਦੁਕਾਨਦਾਰਾਂ ਤੋਂ ਪਰੇਸ਼ਾਨ ਹੋ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ ਸੀ । ਇਸ ਦੇ ਸੰਬੰਧ ਵਿਚ ਪੁਲਿਸ ਨੇ ਕਰੀਬ 8 ਬੰਦਿਆਂ ਤੇ ਮਾਮਲਾ ਦਰਜ ਕੀਤਾ ਸੀ। ਪਰ ਪਰਿਵਾਰ ਵਲੋਂ ਸ਼ਰੇਅਮ ਘੁੰਮ ਰਹੇ ਉਕਤ ਦੋਸ਼ੀਆਂ ਨੂੰ ਕਾਬੂ ਕਰਨ ਅਤੇ ਇਨਸਾਫ਼ ਲੈਣ ਲਈ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਐੱਸ.ਐੱਸ.ਪੀ. ਦਫ਼ਤਰ ਬਾਹਰ ਧਰਨਾ ਮਾਰ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਪਰਿਵਾਰਿਕ ਮੈਂਬਰਾ ਦਾ ਕਹਿਣਾ ਹੈ ਕਿ ਮ੍ਰਿਤਕ ਗੁਰਜੰਟ ਸਿੰਘ ਨੂੰ ਉਕਤ ਦੁਕਾਨਦਾਰਾਂ ਵਲੋਂ ਲਗਾਤਾਰ ਪਰੇਸ਼ਾਨ ਕੀਤਾ ਜਾਂਦਾ ਸੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਮਾਨਸਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪੱਧਰੀ ਆਗੂ ਤੇ ਵੱਡੀ ਸੰਖਿਆ ਵਿਚ ਜਥੇਬੰਦੀਆਂ ਦੇ ਮੈਂਬਰ ਹਾਜ਼ਰ ਸਨ।
ਤਾਜ਼ਾ ਖ਼ਬਰਾਂ
Free
ਮ੍ਰਿਤਕ ਕਿਸਾਨ ਦੇ ਪਰਿਵਾਰ ਨੇ ਇਨਸਾਫ਼ ਲੈਣ ਲਈ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਐੱਸ.ਐੱਸ.ਪੀ. ਦਫਤਰ ਬਾਹਰ ਧਰਨਾ
ਫ਼ਿਰੋਜ਼ਪੁਰ, 3 ਮਈ (ਕੁਲਬੀਰ ਸਿੰਘ ਸੋਢੀ) - ਬੀਤੇ ਦਿਨ ਥਾਣਾ ਮਮਦੋਟ ਅਧੀਨ ਆਉਂਦੀ ਬਸਤੀ ਪਠਾਣਾ ਦੇ ਵਾਸੀ ਗੁਰਜੰਟ ਸਿੰਘ ਨਾਮਕ ਕਿਸਾਨ ਨੇ ਕੁਝ ਦੁਕਾਨਦਾਰਾਂ ਤੋਂ ਪਰੇਸ਼ਾਨ ਹੋ ਕੇ ਆਪਣੀ ਜੀਵਨ ਲੀਲ੍ਹਾ...
ਅਜੀਤ ਡੈਸਕ
03-05-2026