30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਫਾਹਾ ਲੈ ਕੇ ਲੜਕੀ ਨੇ ਕੀਤੀ ਖੁਦਕੁਸ਼ੀ

ਮਾਛੀਵਾੜਾ ਸਾਹਿਬ (ਲੁਧਿਆਣਾ), 03 ਮਈ (ਰਾਜਦੀਪ ਸਿੰਘ ਅਲਬੇਲਾ) - ਸਰਹਿੰਦ ਨਹਿਰ ਕਿਨਾਰੇ ਵਸਦੇ ਪਿੰਡ ਪਵਾਤ ਵਿਖੇ ਝੁੱਗੀਆਂ ਬਣਾ ਕੇ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੇ ਪਰਿਵਾਰ ਨਾਲ ਸੰਬੰਧਿਤ ਨਾਬਾਲਗ ਲੜਕੀ ਨੇ ਗਲ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਹ ਖੇਤਾਂ ’ਚ ਮਜ਼ਦੂਰੀ ਕਰਦਾ ਹੈ ਅਤੇ ਕੱਲ੍ਹ ਰਾਤ ਆਪਣੀ...

ਅਜੀਤ ਡੈਸਕ 03-05-2026

ਮਾਛੀਵਾੜਾ ਸਾਹਿਬ (ਲੁਧਿਆਣਾ), 03 ਮਈ (ਰਾਜਦੀਪ ਸਿੰਘ ਅਲਬੇਲਾ) - ਸਰਹਿੰਦ ਨਹਿਰ ਕਿਨਾਰੇ ਵਸਦੇ ਪਿੰਡ ਪਵਾਤ ਵਿਖੇ ਝੁੱਗੀਆਂ ਬਣਾ ਕੇ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੇ ਪਰਿਵਾਰ ਨਾਲ ਸੰਬੰਧਿਤ ਨਾਬਾਲਗ ਲੜਕੀ ਨੇ ਗਲ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਹ ਖੇਤਾਂ ’ਚ ਮਜ਼ਦੂਰੀ ਕਰਦਾ ਹੈ ਅਤੇ ਕੱਲ੍ਹ ਰਾਤ ਆਪਣੀ ਪਤਨੀ ਤੇ ਬੱਚਿਆਂ ਸਮੇਤ ਝੁੱਗੀ ਵਿਚ ਸੌਂ ਗਿਆ। ਜਦੋਂ ਉਸਨੇ ਸਵੇਰੇ ਉੱਠ ਕੇ ਦੇਖਿਆ ਤਾਂ ਉਸ ਦੀ ਲੜਕੀ ਨੇ ਝੁੱਗੀ ਵਿਚ ਗਲ ਫਾਹਾ ਲੈ ਕੇ ਆਤਮ-ਹੱਤਿਆ ਕੀਤੀ ਹੋਈ ਸੀ। ਸੂਚਨਾ ਮਿਲਦੇ ਹੀ ਡੀ.ਐੱਸ.ਪੀ. ਪ੍ਰਿਤਪਾਲ ਸਿੰਘ ਤੇ ਥਾਣਾ ਮੁਖੀ ਪਵਿੱਤਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ। ਪਿਤਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਸਦੀ ਲੜਕੀ ਪਿਛਲੇ ਕਾਫ਼ੀ ਦਿਨਾਂ ਤੋਂ ਪਰੇਸ਼ਾਨ ਰਹਿ ਰਹੀ ਸੀ, ਜਿਸ ਕਾਰਨ ਉਸਨੇ ਆਤਮ ਹੱਤਿਆ ਕੀਤੀ। ਪੁਲਸ ਵਲੋਂ ਪੋਸਟ ਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾ ਨੂੰ ਸੌਂਪ ਦਿੱਤੀ ਹੈ।

 

ਪਿਛਲੀ ਖ਼ਬਰ ⭐ਮਾਣਕ-ਮੋਤੀ ⭐ ਅਗਲੀ ਖ਼ਬਰ ਓਮਾਨ ਤੋਂ ਜਲੰਧਰ ਪਹੁੰਚੀ ਲੜਕੀ ਦੀ ਲਾਸ਼, ਪਰਿਵਾਰਿਕ ਮੈਂਬਰਾਂ ਨੇ ਚੌਂਕ ਵਿਚ ਲਾਸ਼ ਰੱਖ ਕੇ ਲਗਾਇਆ ਧਰਨਾ