ਕੋਲਕਾਤਾ 4 ਮਈ- ਪੱਛਮੀ ਬੰਗਾਲ ਦੇ ਮੁੱਖ ਚੋਣ ਅਧਿਕਾਰੀ ਮਨੋਜ ਕੁਮਾਰ ਅਗਰਵਾਲ ਦਾ ਕਹਿਣਾ ਹੈ ਕਿ "ਮੈਂ ਡੀਐਮ ਨੂੰ ਨਿਰਦੇਸ਼ ਦਿੱਤੇ ਹਨ ਕਿ ਅੱਜ ਜਿੱਤ ਦੇ ਜਲੂਸਾਂ ਲਈ ਕੋਈ ਇਜਾਜ਼ਤ ਨਾ ਦਿੱਤੀ ਜਾਵੇ। ਕੱਲ੍ਹ ਤੋਂ ਇਜਾਜ਼ਤ ਦਿੱਤੀ ਜਾਵੇਗੀ।
ਸਾਡੀ ਕੋਸ਼ਿਸ਼ ਸ਼ਾਂਤੀ ਬਣਾਈ ਰੱਖਣ ਦੀ ਹੈ... ਇਹ ਪਹਿਲੀ ਵਾਰ ਹੈ ਜਦੋਂ ਚੋਣਾਂ ਦੌਰਾਨ ਅਤੇ ਅੱਜ ਵੋਟਾਂ ਦੀ ਗਿਣਤੀ ਦੌਰਾਨ ਹਿੰਸਾ ਦੀ ਕੋਈ ਘਟਨਾ ਨਹੀਂ ਵਾਪਰੀ। ਮੈਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਬੇਨਤੀ ਕਰਦਾ ਹਾਂ।