29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਸਬੰਧੀ ਕੋਈ ਮੁਨਕਰ ਨਹੀਂ, ਰਾਜਸੀ ਰੋਟੀਆਂ ਸੇਕਣ ਤੋਂ ਹੋਵੇ ਗੁਰੇਜ਼-ਐਡਵੋਕੇਟ ਧਾਮੀ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਨੂੰ ਪ੍ਰਣਾਮ ਕਰਨ ਲਈ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਅਜੀਤ ਡੈਸਕ 04-05-2026

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਨੂੰ ਪ੍ਰਣਾਮ ਕਰਨ ਲਈ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੇਅਦਬੀ ਦੇ ਮੁੱਦੇ ਤੇ ਸਖ਼ਤ ਕਾਨੂੰਨ ਬਣਾਉਣ ਦੇ ਅੱਜ ਵੀ ਮੁਦਈ ਹਾਂ, ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਸਬੰਧੀ ਕੋਈ ਵੀ ਮੁਨਕਰ ਨਹੀਂ, ਸਾਰਿਆਂ ਨੂੰ ਬੁੱਕਲ ਵਿੱਚ ਲੈ ਕੇ ਫੈਸਲੇ ਹੋਣ।

ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੋ ਮਹਾਨ ਸੰਸਥਾ ਹਨ। ਇਸ ਮੁੱਦੇ ਤੇ ਰਾਜਸੀ ਰੋਟੀਆਂ ਨਾ ਸੇਕੀਆਂ ਜਾਣ, ਇਸ ਪਿਛਲੇ ਮੰਤਵ ਨੂੰ ਦੋ ਦਿਨਾਂ ਬਾਅਦ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਕਰਕੇ ਖੁਲਾਸਾ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਹੁਣ ਤੱਕ ਕਿੰਨੇ ਬੇਅਦਬੀ ਦੇ ਮਾਮਲੇ ਆਏ, ਪਰ ਸਜ਼ਾ ਨਹੀਂ ਹੋਈ, ਕਾਨੂੰਨ ਬਣਾਉਣ ਨਾਲੋਂ ਕਾਨੂੰਨ ਲਾਗੂ ਹੋਣਾ ਬਹੁਤ ਮਹੱਤਵ ਰੱਖਦਾ ਹੈ।

ਕੁਝ ਸੋਧਾਂ ਖਾਲਸਾ ਪੰਥ ਨੂੰ ਮਨਜ਼ੂਰ ਨਹੀਂ। ਸ਼੍ਰੋਮਣੀ ਕਮੇਟੀ ਦਾ ਆਪਣਾ ਏਕਾਅਧਿਕਾਰ ਹੈ, ਸ਼੍ਰੋਮਣੀ ਕਮੇਟੀ ਸਮਰੱਥ ਅਤੇ ਆਜ਼ਾਦ ਹਸਤੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਸਮੇਤ ਵੱਖ-ਵੱਖ ਸ਼੍ਰੋਮਣੀ ਕਮੇਟੀ ਮੈਂਬਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ, ਸਾਬਕਾ ਮੈਨੇਜਰ ਅਤੇ ਹੋਰ ਧਾਰਮਿਕ ਸ਼ਖਸ਼ੀਅਤਾਂ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਰਾਣਾ ਬਲਾਚੋਰੀਆ ਹੱਤਿਆ ਕਾਂਡ ਦਾ ਮੁੱਖ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ ਅਗਲੀ ਖ਼ਬਰ ਤਾਮਿਲਨਾਡੂ ਵਿੱਚ ਟੀ.ਵੀ.ਕੇ. 106 ਸੀਟਾਂ ਨਾਲ ਚੱਲ ਰਹੀ ਅੱਗੇ