29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਰਾਣਾ ਬਲਾਚੋਰੀਆ ਹੱਤਿਆ ਕਾਂਡ ਦਾ ਮੁੱਖ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਐੱਸ. ਏ. ਐੱਸ. ਨਗਰ, 4 ਮਈ (ਕਪਿਲ ਵਧਵਾ)- ਰਾਣਾ ਬਲਾਚੋਰੀਆ ਹੱਤਿਆ ਕਾਂਡ ਵਿਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ...

ਅਜੀਤ ਡੈਸਕ 04-05-2026

ਐੱਸ. ਏ. ਐੱਸ. ਨਗਰ, 4 ਮਈ (ਕਪਿਲ ਵਧਵਾ)- ਮੁਹਾਲੀ ਦੇ ਸੋਹਾਣਾ ਇਲਾਕੇ ਵਿਚ ਬੀਤੇ ਸਾਲ ਹੋਏ ਕਬੱਡੀ ਖੇਡ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੋਰੀਆ ਹੱਤਿਆ ਕਾਂਡ ਵਿਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਏ. ਜੀ. ਟੀ. ਐੱਫ. ਦੀ ਟੀਮ ਵਲੋਂ ਇਸ ਮਾਮਲੇ ਦੇ ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਨੂੰ ਤ੍ਰਿਪੁਰਾ ਸੂਬੇ ਦੀ ਰਾਜਧਾਨੀ ਅਗਰਤਾਲਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਆਦਿਤਿਆ ਕਪੂਰ ਉਰਫ਼ ਮੱਖਣ ਨੂੰ ਪੰਜਾਬ ਏ. ਜੀ. ਟੀ. ਐੱਫ. ਵਲੋਂ ਤ੍ਰਿਪੁਰਾ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੀ ਸਹਾਇਤਾ ਨਾਲ ਟ੍ਰੇਸ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਰਾਣਾ ਬਲਾਚੋਰੀਆ ਦੀ ਹੱਤਿਆ ਦੇ ਮਾਮਲੇ ਵਿਚ ਮੁੱਖ ਸ਼ੂਟਰ ਵਜੋਂ ਲੋੜੀਂਦਾ ਸੀ।

ਜ਼ਿਕਰਯੋਗ ਹੈ ਕਿ ਕਬੱਡੀ ਖੇਡ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੋਰੀਆ ਦੀ ਬੀਤੇ ਸਾਲ 15 ਦਸੰਬਰ ਨੂੰ ਮੁਹਾਲੀ ਦੇ ਸੋਹਾਣਾ ਇਲਾਕੇ ਵਿਚ ਕਬੱਡੀ ਟੂਰਨਾਮੈਂਟ ਦੌਰਾਨ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਦੀ ਜਾਂਚ ਦੌਰਾਨ ਸ਼ੂਟਰ ਕਰਨ ਪਾਠਕ ਨੂੰ ਹੋਰਨਾਂ ਮੁਲਜ਼ਮਾਂ ਸਮੇਤ ਕਲਕੱਤਾ ਤੋਂ ਕਾਬੂ ਕੀਤਾ ਗਿਆ ਸੀ। ਹੁਣ ਮੁੱਖ ਸ਼ੂਟਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੂੰ ਇਸ ਹੱਤਿਆ ਕਾਂਡ ਦੇ ਪਿੱਛੇ ਦੀ ਸਾਜ਼ਿਸ਼ ਅਤੇ ਹੋਰ ਸਬੰਧਤ ਮੁਲਜ਼ਮਾਂ ਬਾਰੇ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਪੁਲਿਸ ਵਲੋਂ ਗ੍ਰਿਫ਼ਤਾਰ ਮੁਲਜ਼ਮ ਨੂੰ ਪੰਜਾਬ ਲਿਆਂਦਾ ਜਾਵੇਗਾ, ਜਿੱਥੇ ਉਸਦਾ ਅਦਾਲਤ ਤੋਂ ਪੁਲਿਸ ਰਿਮਾਂਡ ਹਾਸਲ ਕਰਕੇ ਅਗਲੀ ਪੁੱਛਗਿੱਛ ਕੀਤੀ ਜਾਵੇਗੀ। ਮਾਮਲੇ ਸਬੰਧੀ ਹੋਰ ਜਾਂਚ ਜਾਰੀ ਹੈ।

ਪਿਛਲੀ ਖ਼ਬਰ ਮੈਂ ਭਾਜਪਾ ਦੀ ਜਿੱਤ ’ਤੇ ਪ੍ਰਧਾਨ ਮੰਤਰੀ ਤੇ ਹੋਰ ਪਾਰਟੀ ਆਗੂਆਂ ਨੂੰ ਦਿਲੋਂ ਦਿੰਦਾ ਹਾਂ ਵਧਾਈ- ਸੁਨੀਲ ਜਾਖੜ ਅਗਲੀ ਖ਼ਬਰ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਸਬੰਧੀ ਕੋਈ ਮੁਨਕਰ ਨਹੀਂ, ਰਾਜਸੀ ਰੋਟੀਆਂ ਸੇਕਣ ਤੋਂ ਹੋਵੇ ਗੁਰੇਜ਼-ਐਡਵੋਕੇਟ ਧਾਮੀ