27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਰਾਸ਼ਟਰਪਤੀ ਨੂੰ ਮਿਲਣਾ ਸ਼ਕਤੀ ਪ੍ਰਦਰਸ਼ਨ ਨਹੀਂ, ਸਾਡਾ ਮੌਲਿਕ ਅਧਿਕਾਰ ਹੈ- ਬਲਤੇਜ ਪੰਨੂ

ਚੰਡੀਗੜ੍ਹ, 5 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਵਿਧਾਇਕਾਂ ਦੇ ਰਾਸ਼ਟਰਪਤੀ ਨੂੰ ਮਿਲਣ ’ਤੇ 'ਆਪ' ਨੇਤਾ ਅਤੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਰਾਸ਼ਟਰਪਤੀ....

ਅਜੀਤ ਡੈਸਕ 05-05-2026

ਚੰਡੀਗੜ੍ਹ, 5 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਵਿਧਾਇਕਾਂ ਦੇ ਰਾਸ਼ਟਰਪਤੀ ਨੂੰ ਮਿਲਣ ’ਤੇ 'ਆਪ' ਨੇਤਾ ਅਤੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਰਾਸ਼ਟਰਪਤੀ ਨੂੰ ਮਿਲਣਗੇ ਤੇ ਰਾਸ਼ਟਰਪਤੀ ਨੂੰ ਦੱਸਿਆ ਜਾਵੇਗਾ ਕਿ ਪਾਰਟੀ ਅਤੇ ਵਿਧਾਇਕਾਂ ਨੇ ਬਾਗੀ ਮੈਂਬਰਾਂ ਨੂੰ ਰਾਜ ਸਭਾ ਵਿਚ ਕਿਵੇਂ ਭੇਜਿਆ ਅਤੇ ਉਨ੍ਹਾਂ ਨੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਿਆ। ਉਨ੍ਹਾਂ ਕਿਹਾ ਕਿ ਇਹ ਤਾਕਤ ਦਾ ਪ੍ਰਦਰਸ਼ਨ ਨਹੀਂ ਹੈ। ਵਿਧਾਨ ਸਭਾ ਦਾ ਸੈਸ਼ਨ ਹੁਣੇ ਹੋਇਆ ਹੈ। ਇਸ ਵਿਚ ਸਾਰਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ 'ਤੇ ਭਰੋਸਾ ਪ੍ਰਗਟ ਕੀਤਾ, ਇਸ ਲਈ ਸਾਨੂੰ ਵਾਰ-ਵਾਰ ਤਾਕਤ ਦਾ ਪ੍ਰਦਰਸ਼ਨ ਕਰਨ ਦੀ ਕੋਈ ਲੋੜ ਨਹੀਂ ਹੈ ਪਰ ਇਹ ਸਾਡਾ ਮੌਲਿਕ ਅਧਿਕਾਰ ਹੈ ਕਿ ਅਸੀਂ ਰਾਸ਼ਟਰਪਤੀ ਨੂੰ ਮਿਲ ਕੇ ਉਨ੍ਹਾਂ ਨੂੰ ਦੱਸੀਏ ਕਿ ਇੱਥੇ ਕੀ ਸਥਿਤੀ ਹੈ?

ਪਿਛਲੀ ਖ਼ਬਰ ਆਪ ਤੇ ਭਾਜਪਾ ਇਕੋ ਸਿੱਕੇ ਦੇ ਦੋ ਪਹਿਲੂ- ਪ੍ਰਤਾਪ ਸਿੰਘ ਬਾਜਵਾ ਅਗਲੀ ਖ਼ਬਰ ਭਾਜਪਾ ਕਰ ਰਹੀ ਹੈ ਦੇਸ਼ ਦੇ ਲੋਕਤੰਤਰ ਨੂੰ ਤੋੜਨ ਦੀ ਕੋਸ਼ਿਸ਼- ਵਿੱਤ ਮੰਤਰੀ ਪੰਜਾਬ