ਚੰਡੀਗੜ੍ਹ, 5 ਮਈ (ਕਪਿਲ ਵਧਵਾ)– ਮੁਹਾਲੀ ਸਥਿਤ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ‘ਤੇ ਹੈਦਰਾਬਾਦ ਤੋਂ ਆਏ ਇਕ ਵਿਮਾਨ ਵਿਚ ਪਾਵਰ ਬੈਂਕ ਬਲਾਸਟ ਹੋਣ ਦੀ ਗੱਲ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਇਸ ਘਟਨਾ ਦੌਰਾਨ ਕੁਝ ਯਾਤਰੀਆਂ ਨੂੰ ਫਸਟ ਡਿਗਰੀ ਬਰਨ ਵੀ ਹੋਏ ਹਨ। ਹਾਲਾਂਕਿ, ਇਸ ਮਾਮਲੇ ‘ਚ ਸਥਾਨਕ ਪੁਲਿਸ ਅਤੇ ਹਵਾਈ ਅੱਡਾ ਅਥਾਰਟੀ ਵਲੋਂ ਅਜਿਹੀ ਕਿਸੇ ਵੀ ਘਟਨਾ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਉਡਾਣ ਦੌਰਾਨ ਜਾਂ ਹਵਾਈ ਅੱਡੇ ‘ਤੇ ਕੋਈ ਵੀ ਬਲਾਸਟ ਜਾਂ ਅਜਿਹੀ ਘਟਨਾ ਦਰਜ ਨਹੀਂ ਹੋਈ। ਸੂਤਰਾਂ ਵਲੋਂ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਇਕ ਜ਼ਖਮੀ ਵਿਅਕਤੀ ਨੂੰ ਜ਼ੀਰਕਪੁਰ ਸਥਿਤ ਐਮਕੇਅਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਪਰ ਇਸ ਬਾਰੇ ਵੀ ਅਧਿਕਾਰਿਕ ਤੌਰ ‘ਤੇ ਕੋਈ ਪੁਸ਼ਟੀ ਨਹੀਂ ਕੀਤੀ ਗਈ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਅਥਾਰਟੀ ਅਤੇ ਸਥਾਨਕ ਪੁਲਿਸ ਅਧਿਕਾਰੀਆਂ ਨੇ ਇਸ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ।