ਚੰਡੀਗੜ੍ਹ 5 ਮਈ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਹਲਕਾ ਇੰਚਾਰਜ ਸਹਿਬਾਨ ਦੀ ਇੱਕ ਜ਼ਰੂਰੀ ਮੀਟਿੰਗ 8 ਮਈ ਨੂੰ ਚੰਡੀਗੜ੍ਹ ਵਿਖੇ ਬੁਲਾਈ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਮੀਟਿੰਗ 8 ਮਈ ਦਿਨ ਸ਼ੁੱਕਰਵਾਰ ਨੂੰ ਦੁਪਿਹਰ 12 ਵਜੇ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਹੋਵੇਗੀ।
ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿਚ ਮੌਜੂਦਾ ਰਾਜਨੀਤਕ ਸਥਿਤੀ ਅਤੇ ਹੋਰ ਅਹਿਮ ਭਖਦੇ ਮੁੱਦਿਆਂ ਉੱਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਸਮੂਹ ਹਲਕਾ ਇੰਚਾਰਜ ਸਹਿਬਾਨ ਨੂੰ ਸਮੇਂ ਸਿਰ ਮੀਟਿੰਗ ਵਿਚ ਪਹੁੰਚਣ ਦੀ ਅਪੀਲ ਕੀਤੀ।