25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਗੱਡੀਆਂ ਵਿਚ ਸਵਾਰ ਹੋ ਕੇ ਆਏ ਵਿਅਕਤੀਆਂ ਨੇ ਇਕ ਦੁਕਾਨਦਾਰ ਨੂੰ ਅਗਵਾ ਕਰਕੇ ਕੀਤੀ ਕੁੱਟਮਾਰ

ਕਪੂਰਥਲਾ, 5 ਮਈ (ਅਮਨਜੋਤ ਸਿੰਘ ਵਾਲੀਆ)-ਪਿੰਡ ਮਿਆਣੀ ਬਾਕਰਪੁਰ ਵਿਖੇ ਪੰਚਾਇਤੀ ਦੁਕਾਨਾਂ ਨੂੰ ਲੈ ਕੇ ਚੱਲ ਰਹੇ ਝਗੜੇ ਵਿਚ ਇਕ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਨੇ ਇਕ ਵਿਅਕਤੀ ...

ਅਜੀਤ ਡੈਸਕ 05-05-2026

ਕਪੂਰਥਲਾ, 5 ਮਈ (ਅਮਨਜੋਤ ਸਿੰਘ ਵਾਲੀਆ)-ਪਿੰਡ ਮਿਆਣੀ ਬਾਕਰਪੁਰ ਵਿਖੇ ਪੰਚਾਇਤੀ ਦੁਕਾਨਾਂ ਨੂੰ ਲੈ ਕੇ ਚੱਲ ਰਹੇ ਝਗੜੇ ਵਿਚ ਇਕ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਨੇ ਇਕ ਵਿਅਕਤੀ ਨੂੰ ਦੁਕਾਨ ਤੋਂ ਅਗਵਾ ਕਰਕੇ ਕੁੱਟਮਾਰ ਕਰਨ ਉਪਰੰਤ ਉਸ ਨੂੰ ਮੁੜ ਦੁਕਾਨ 'ਤੇ ਸੁੱਟ ਕੇ ਫ਼ਰਾਰ ਹੋ ਗਏ | ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ | ਜੇਰੇ ਇਲਾਜ ਦਲਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮਿਆਣੀ ਬਾਕਰਪੁਰ ਨੇ ਦੱਸਿਆ ਕਿ ਉਨ੍ਹਾਂ ਦੀ ਪੰਚਾਇਤੀ ਦੁਕਾਨਾਂ ਸ਼ਟਰਿੰਗ ਦਾ ਕੰਮ ਹੈ ਅਤੇ ਇਸ ਦਾ ਮਾਨਯੋਗ ਅਦਾਲਤ ਵਿਚ ਕੇਸ ਚੱਲ ਰਿਹਾ ਹੈ | ਅੱਜ ਦੁਪਹਿਰ ਸਮੇਂ ਜਦੋਂ ਮੈਂ ਦੁਕਾਨ 'ਤੇ ਸੀ ਤਾਂ ਗੱਡੀਆਂ ਵਿਚ ਦਰਜਨ ਤੋਂ ਵੱਧ ਵਿਅਕਤੀ ਆਏ ਮੈਨੂੰ ਦੁਕਾਨ ਤੋਂ ਬਾਹਰ ਕੱਢ ਕੇ ਕੁੱਟਮਾਰ ਕਰਨ ਲੱਗੇ ਤੇ ਬਾਅਦ ਵਿਚ ਮੈਨੂੰ ਆਪਣੀ ਗੱਡੀ ਵਿਚ ਬਿਠਾ ਕੇ ਆਪਣੇ ਨਾਲ ਲੈ ਗਏ ਤੇ ਰਸਤੇ ਵਿਚ ਮੁੜ ਮੇਰੀ ਕੁੱਟਮਾਰ ਕਰਨ ਉਪਰੰਤ ਮੈਨੂੰ ਦੁਕਾਨ 'ਤੇ ਸੁੱਟ ਗਏ | ਪੀੜਤ ਵਿਅਕਤੀ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਇਨ੍ਹਾਂ ਵਿਅਕਤੀਆਂ ਵਲੋਂ ਮੇਰੀ ਦੁਕਾਨ ਦੀ ਭੰਨਤੋੜ ਕੀਤੀ ਗਈ ਸੀ , ਜਿਸ ਸੰਬੰਧੀ ਥਾਣਾ ਢਿੱਲਵਾਂ ਵਿਚ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਹੋਇਆ ਸੀ ਪਰ ਪੁਲਿਸ ਨੇ ਨਾ ਹੀ ਕੋਈ ਅਗਲੇਰੀ ਕਾਰਵਾਈ ਕੀਤੀ ਤੇ ਨਾ ਸਾਡੀ ਸੁਰੱਖਿਆ ਲਈ ਕੋਈ ਠੋਸ ਕਦਮ ਚੁੱਕੇ। ਜਿਸ ਕਾਰਨ ਅੱਜ ਮੇਰੀ ਕੁੱਟਮਾਰ ਕੀਤੀ ਗਈ ਹੈ ਤੇ ਮੇਰੇ ਪਰਿਵਾਰ ਨੂੰ ਕਥਿਤ ਤੌਰ 'ਤੇ ਧਮਕੀਆਂ ਦਿੱਤੀਆਂ ਗਈਆਂ ਹਨ | ਪੀੜਤ ਵਿਅਕਤੀ ਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਚ ਡਿਊਟੀ ਡਾ. ਯੁਕਤਾ ਵਲੋਂ ਕੀਤਾ ਜਾ ਰਿਹਾ ਹੈ ਤੇ ਐਮ.ਐਲ.ਆਰ. ਕੱਟ ਕੇ ਥਾਣਾ ਢਿੱਲਵਾਂ ਨੂੰ ਭੇਜ ਦਿੱਤੀ ਗਈ ਹੈ |

ਪਿਛਲੀ ਖ਼ਬਰ ਲੋਕਾਂ ਦੀ ਭਲਾਈ ਸਾਡਾ ਇਕੋ-ਇਕ ਟੀਚਾ - ਟੀ.ਵੀ.ਕੇ. ਮੁਖੀ ਵਿਜੇ ਕੀਤਾ ਅਗਲੀ ਖ਼ਬਰ ਆਈਪੀਐਲ - 2026 : ਦਿੱਲੀ ਨੇ ਜਿੱਤੀ ਟਾਸ , ਚੇਨਈ ਕਰੇਗੀ ਪਹਿਲਾਂ ਗੇਂਦਬਾਜ਼ੀ