24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਕੇਂਦਰੀ ਜੇਲ੍ਹ ਵਿਚ ਬੰਦ ਇਕ ਕੈਦੀ ਦੀ ਹੋਈ ਮੌਤ

ਕਪੂਰਥਲਾ, 5 ਮਈ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਬੰਦ ਇਕ ਕੈਦੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ...

ਅਜੀਤ ਡੈਸਕ 05-05-2026

ਕਪੂਰਥਲਾ, 5 ਮਈ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਬੰਦ ਇਕ ਕੈਦੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਜਸ਼ਨ ਨੇ ਦੱਸਿਆ ਕਿ ਅੱਜ ਰਾਤ ਕੇਂਦਰੀ ਜੇਲ੍ਹ ਦੇ ਮੁਲਾਜ਼ਮ ਇਕ ਕੈਦੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਲੈ ਕੇ ਆਏ ਸਨ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ | ਜਦੋਂ ਉਸਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਹੈ | ਮ੍ਰਿਤਕ ਹਵਾਲਾਤੀ ਦੀ ਪਹਿਚਾਣ ਜਗਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਕੇਂਦਰੀ ਜੇਲ੍ਹ ਵਜੋਂ ਹੋਈ | ਜਿਸਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਇਸ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਆਈ ਪੀ ਐੱਲ 2026-ਚੇਨਈ ਸੁਪਰ ਕਿੰਗਜ਼ ਨੇ ਦਿੱਲੀ ਕੈਪੀਟਲਜ਼ ਨੂੰ 8 ਵਿਕਟਾਂ ਨਾਲ ਹਰਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਦੋ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਤਬਾਦਲੇ