24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਗੁਰਮੀਤ ਸਿੰਘ ਹੋਣਗੇ ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਐੱਸ.ਐੱਸ.ਪੀ.

ਮਲੇਰਕੋਟਲਾ, 6 ਮਈ (ਮੁਹੰਮਦ ਹਨੀਫ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਓਲੰਪੀਅਨ ਗਗਨ ਅਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ....

ਅਜੀਤ ਡੈਸਕ 06-05-2026

ਮਲੇਰਕੋਟਲਾ, 6 ਮਈ (ਮੁਹੰਮਦ ਹਨੀਫ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਓਲੰਪੀਅਨ ਗਗਨ ਅਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਸ. ਗੁਰਮੀਤ ਸਿੰਘ ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਪੁਲਿਸ ਮੁਖੀ ਹੋਣਗੇ। ਜ਼ਿਕਰਯੋਗ ਹੈ ਕਿ ਗਗਨ ਅਜੀਤ ਸਿੰਘ ਨੂੰ ਗੁਰਮੀਤ ਸਿੰਘ ਦੀ ਥਾਂ ’ਤੇ ਫ਼ਾਜ਼ਿਲਕਾ ਦਾ ਜ਼ਿਲ੍ਹਾ ਪੁਲਿਸ ਮੁਖੀ ਲਗਾਇਆ ਗਿਆ ਹੈ।

ਇਸ ਤਰ੍ਹਾਂ ਹੀ ਅਜੇ ਗਾਂਧੀ ਨੂੰ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਹੈੱਡਕੁਆਟਰ ਵਿਖੇ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਪ੍ਰੋਵੀਜ਼ਨਿੰਗ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰਵਜੋਤ ਗਰੇਵਾਲ ਨੂੰ ਸੰਗਰੂਰ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਹੈ।

ਪਿਛਲੀ ਖ਼ਬਰ ਅੰਮ੍ਰਿਤਸਰ ਧਮਾਕੇ ਲਈ ਕੇਂਦਰ, ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਜ਼ਿੰਮੇਵਾਰ- ਡਾ.ਵੇਰਕਾ ਅਗਲੀ ਖ਼ਬਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਤੋਂ ਸ਼ੁਰੂ ਕਰਨਗੇ ‘ਸ਼ੁਕਰਾਨਾ ਯਾਤਰਾ’