24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਜਲਦ ਤੋਂ ਜਲਦ ਕਾਬੂ ਕੀਤਾ ਜਾਵੇ ਬੀ.ਐੱਸ.ਐੱਫ. ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਦੋਸ਼ੀ - ਔਜਲਾ

ਅੰਮ੍ਰਿਤਸਰ, 6 ਮਈ (ਹਰਿੰਦਰ ਸਿੰਘ) - ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਜਲੰਧਰ ਵਿਚ ਹੋਏ ਬੰਬ ਧਮਾਕੇ ਤੋਂ ਕੁਝ ਘੰਟਿਆਂ ਬਾਅਦ ਹੀ ਸ੍ਰੀ ਅੰਮ੍ਰਿਤਸਰ ਸਾਹਿਬ...

ਅਜੀਤ ਡੈਸਕ 06-05-2026

ਅੰਮ੍ਰਿਤਸਰ, 6 ਮਈ (ਹਰਿੰਦਰ ਸਿੰਘ) - ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਜਲੰਧਰ ਵਿਚ ਹੋਏ ਬੰਬ ਧਮਾਕੇ ਤੋਂ ਕੁਝ ਘੰਟਿਆਂ ਬਾਅਦ ਹੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ, ਬੀ.ਐੱਸ.ਐੱਫ. ਹੈੱਡਕੁਆਰਟਰ ਦੇ ਨੇੜੇ ਫਿਰ ਧਮਾਕੇ ਵਰਗੀ ਘਟਨਾ ਦੀ ਖ਼ਬਰ ਨੇ ਪੰਜਾਬੀਆਂ ਦੇ ਮਨਾਂ ਵਿਚ ਇਕ ਵਾਰ ਫਿਰ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ...
ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸਰਹੱਦੀ ਸੂਬੇ ਦੀ ਸੁਰੱਖਿਆ ਨੂੰ ਸਭ ਤੋਂ ਤਰਜੀਹ ਦੇਣ ਅਤੇ ਕੇਂਦਰੀ ਏਜੰਸੀਆਂ ਵੱਲੋਂ ਇਸ ਮਾਮਲੇ ਦੀ ਗਹਿਰਾਈ ਨਾਲ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ, ਪਰ ਅਫ਼ਸੋਸ ਹੈ ਕਿ ਇਸ ਵੇਲੇ ਕੇਂਦਰ ਅਤੇ ਰਾਜ ਸਰਕਾਰਾਂ ਵਿਚਲੀ ਆਪਸੀ ਦੂਸ਼ਣਬਾਜ਼ੀ ਦੀ ਰਾਜਨੀਤੀ ਕਾਰਨ ਜ਼ਮੀਨੀ ਪੱਧਰ ‘ਤੇ ਕਾਨੂੰਨ-ਵਿਵਸਥਾ ਪ੍ਰਭਾਵਿਤ ਹੋ ਰਹੀ ਹੈ।ਪੰਜਾਬ ਸਰਕਾਰ ਦੇ ਰਾਜ ਵਿਚ ਪਹਿਲਾਂ ਹੀ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ, ਹਰ ਰੋਜ਼ ਗ੍ਰੇਨੇਡ ਹਮਲੇ, ਗੋਲੀਆਂ ਚਲਾਉਣੀਆਂ ਅਤੇ ਫਿਰੋਤੀ ਵਰਗੀਆਂ ਘਟਨਾਵਾਂ ਆਮ ਹੁੰਦੀਆਂ ਜਾ ਰਹੀਆਂ ਹਨ, ਜਿਸ ਨਾਲ ਆਮ ਜਨਤਾ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ।ਮੈਂ ਮੰਗ ਕਰਦਾ ਹਾਂ ਕਿ ਇਸ ਗੰਭੀਰ ਮਾਮਲੇ ‘ਤੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਰਵਾਈ ਕੀਤੀ ਜਾਵੇ।

ਪਿਛਲੀ ਖ਼ਬਰ ਖੇਤੀਬਾੜੀ ਕਾਮੇ ਦੀ ਕਰੰਟ ਲੱਗਣ ਨਾਲ ਮੌਤ ਅਗਲੀ ਖ਼ਬਰ ਮੰਗਾਂ ਦੀ ਸਹਿਮਤੀ ਹੋਣ ਉਪਰੰਤ ਸਰਪੰਚ ਅਤੇ ਉਸ ਦੇ ਸਾਥੀ ਨੂੰ ਪਾਣੀ ਵਾਲੀ ਟੈਕੀ ਤੋਂ ਹੇਠਾਂ ਉਤਾਰਿਆ