ਜੰਡਿਆਲਾ ਗੁਰੂ (ਅੰਮ੍ਰਿਤਸਰ), 6 ਮਈ (ਪ੍ਰਮਿੰਦਰ ਸਿੰਘ ਜੋਸਨ) - ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰਾਈ ਜਾ ਰਹੀ ਜਨ ਗਣਨਾ ਵਿਚ ਮਜ੍ਹਬੀ ਸਿੱਖ ਭਾਈਚਾਰੇ ਵਿਰੁੱਧ ਭੱਦੀ ਸ਼ਬਦਾਵਲੀ ਵਰਤਣ ਦਾ ਕਾਂਗਰਸੀ ਵਰਕਰਾਂ ਵਿਚ ਭਾਰੀ ਰੋਸ ਪਾਇਆ ਗਿਆ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਦਿਸ਼ਾ ਨਿਰਦੇਸ਼ ਤਹਿਤ ਹਲਕਾ ਜੰਡਿਆਲਾ ਗੁਰੂ ਦੇ ਕਾਂਗਰਸੀ ਆਗੂਆਂ ਵਰਕਰਾਂ ਨੇ ਜੀ ਟੀ ਰੋਡ ਅੱਡਾ ਮੇਹਰਬਾਨਪੁਰਾ 'ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਕੀਤੀ ।
ਇਸ ਮੌਕੇ ਕਸ਼ਮੀਰ ਸਿੰਘ ਜਾਣੀਆਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਗਹਿਰੀ ਮੰਡੀ (ਜੰਡਿਆਲਾ ਗੁਰੂ ), ਜਗਜੀਤ ਸਿੰਘ ਜੋਗੀ ਸਾਬਕਾ ਸਰਪੰਚ ਅਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾ ਫੇਲ ਹੋਈ ਹੈ ਅਤੇ ਪੰਜਾਬ ਵਿਚ ਅਮਨ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਰਹਿ ਗਈ । ਲੋਕਤੰਤਰ ਦਾ ਘਾਣ ਹੋ ਰਿਹਾ ਹੈ ਅਤੇ ਨਿਤ ਦਿਨ ਗੋਲੀਆਂ ਚੱਲਣ ਦੀਆਂ ਵਾਰਦਾਤਾਂ, ਕਤਲੋਗਾਰਤ, ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਅਤੇ ਫ਼ਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਇਸ ਕਾਰਨ ਪੰਜਾਬ ਦੇ ਲੋਕ ਡਰ ਅਤੇ ਸਹਿਮ ਦੇ ਸਾਏ ਹੇਠ ਜ਼ਿੰਦਗੀ ਬਤੀਤ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਾਰਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਚੰਗੀ ਤਰ੍ਹਾਂ ਸਬਕ ਸਿਖਾਉਣ ਦੇ ਰੋਂਅ ਵਿਚ ਹਨ ।
ਤਾਜ਼ਾ ਖ਼ਬਰਾਂ
Free
ਭੱਦੀ ਸ਼ਬਦਾਵਲੀ ਵਰਤਣ 'ਤੇ ਕਾਂਗਰਸੀ ਵਰਕਰਾਂ ਨੇ 'ਆਪ' ਸਰਕਾਰ ਦਾ ਪੁਤਲਾ ਸਾੜਿਆ
ਜੰਡਿਆਲਾ ਗੁਰੂ (ਅੰਮ੍ਰਿਤਸਰ), 6 ਮਈ (ਪ੍ਰਮਿੰਦਰ ਸਿੰਘ ਜੋਸਨ) - ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰਾਈ ਜਾ ਰਹੀ ਜਨ ਗਣਨਾ ਵਿਚ ਮਜ੍ਹਬੀ ਸਿੱਖ ਭਾਈਚਾਰੇ ਵਿਰੁੱਧ ਭੱਦੀ ਸ਼ਬਦਾਵਲੀ...
ਅਜੀਤ ਡੈਸਕ
06-05-2026