ਛੇਹਰਟਾ (ਅੰਮ੍ਰਿਤਸਰ), 6 ਮਈ (ਪੱਤਰ ਪ੍ਰੇਰਕ) - ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਛੇਹਰਟਾ ਬਾਜ਼ਾਰ ਵਿਚ ਸ਼ੱਕੀ ਹਾਲਤ ਵਿਚ ਖੜੀ ਅਣਪਛਾਤੀ ਗੱਡੀ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ ਤਕਰੀਬਨ ਇਕ ਘੰਟੇ ਤੋਂ ਵੱਧ ਸਮੇਂ ਤੋਂ ਇਕ ਗੱਡੀ ਬਾਜ਼ਾਰ ਵਿਚ ਖੜੀ ਸੀ , ਜਿਸ ਦੇ ਸ਼ੀਸ਼ੇ ਪੂਰੀ ਤਰ੍ਹਾਂ ਕਾਲੇ ਹਨ ਅਤੇ ਅੰਦਰ ਕੀ ਹੈ, ਇਸ ਬਾਰੇ ਸਪੱਸ਼ਟ ਨਹੀਂ ਹੋ ਸਕਦਾ।ਸਥਾਨਕ ਲੋਕਾਂ ਨੇ ਦੱਸਿਆ ਕਿ ਗੱਡੀ ਵਿਚ ਵੱਡੇ ਡਰੱਮ ਅਤੇ ਲਾਹਣ ਦੀਆਂ ਭੱਠੀਆਂ ਮੌਜੂਦ ਹਨ ਅਤੇ ਉਥੋਂ ਦੇਸੀ ਸ਼ਰਾਬ ਦੀ ਬਦਬੂ ਆ ਰਹੀ ਹੈ।ਉਨਾਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਗੱਡੀ ਨੂੰ ਮੀਟ ਦੀ ਦੁਕਾਨ ਦੇ ਸਾਹਮਣੇ ਲਗਾ ਕੇ ਅੰਦਰ ਗਿਆ ਸੀ ਅਤੇ ਕੁਝ ਸਮੇਂ ਬਾਅਦ ਵਾਪਸ ਚਲਾ ਗਿਆ, ਪਰ ਉਸ ਤੋਂ ਬਾਅਦ ਤੋਂ ਉਹ ਗੱਡੀ ਲੈਣ ਲਈ ਵਾਪਸ ਨਹੀਂ ਆਇਆ।ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿਚ ਚਿੰਤਾ ਦਾ ਮਾਹੌਲ ਬਣ ਗਿਆ ਹੈ ਅਤੇ ਲੋਕਾਂ ਨੇ ਇਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਿਸ ਵਲੋਂ ਗੱਡੀ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਨੂੰ ਸੁਰੱਖਿਅਤ ਬਣਾਉਣ ਲਈ ਆਲੇ-ਦੁਆਲੇ ਨਿਗਰਾਨੀ ਵਧਾ ਦਿੱਤੀ ਗਈ ਹੈ।ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੱਡੀ ਦੇ ਮਾਲਕ ਅਤੇ ਇਸ ਵਿਚ ਮੌਜੂਦ ਸਮੱਗਰੀ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਗੱਡੀ ਵਿਚ ਮੌਜੂਦ ਸਮਾਨ ਕਾਨੂੰਨੀ ਹੈ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਨਾਲ ਸੰਬੰਧਿਤ ਹੈ।ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਪੂਰਾ ਸੱਚ ਸਾਹਮਣੇ ਆਉਣ ਦੀ ਉਮੀਦ ਹੈ।
ਤਾਜ਼ਾ ਖ਼ਬਰਾਂ
Free
ਬਾਜ਼ਾਰ 'ਚ ਅਣਪਛਾਤੀ ਖੜ੍ਹੀ ਗੱਡੀ ਮਿਲੀ
ਛੇਹਰਟਾ (ਅੰਮ੍ਰਿਤਸਰ), 6 ਮਈ (ਪੱਤਰ ਪ੍ਰੇਰਕ) - ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਛੇਹਰਟਾ ਬਾਜ਼ਾਰ ਵਿਚ ਸ਼ੱਕੀ ਹਾਲਤ ਵਿਚ ਖੜੀ ਅਣਪਛਾਤੀ ਗੱਡੀ ਨੇ ਇਲਾਕੇ ਵਿੱਚ ਦਹਿਸ਼ਤ...
ਅਜੀਤ ਡੈਸਕ
06-05-2026