27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੰਜਾਬ ਵਿਚ ਬੰਬ ਧਮਾਕਿਆਂ ‘ਤੇ ਸਿਆਸੀ ਘਮਾਸਾਨ, ਤਰੁਣ ਚੁੱਘ ਨੇ ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ

ਚੰਡੀਗੜ੍ਹ, 7 ਮਈ (ਸੰਦੀਪ ਕੁਮਾਰ ਮਾਹਨਾ)- ਪੰਜਾਬ 'ਚ ਹੋਏ ਬੰਬ ਧਮਾਕਿਆਂ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਾਜਪਾ ‘ਤੇ ਲਗਾਏ ਗਏ ਦੋਸ਼ਾਂ ਮਗਰੋਂ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ...

ਅਜੀਤ ਡੈਸਕ 07-05-2026

ਚੰਡੀਗੜ੍ਹ, 7 ਮਈ (ਸੰਦੀਪ ਕੁਮਾਰ ਮਾਹਨਾ)- ਪੰਜਾਬ 'ਚ ਹੋਏ ਬੰਬ ਧਮਾਕਿਆਂ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਾਜਪਾ ‘ਤੇ ਲਗਾਏ ਗਏ ਦੋਸ਼ਾਂ ਮਗਰੋਂ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੁੱਖ ਮੰਤਰੀ ਨੂੰ ਮਾਣਹਾਨੀ ਦਾ ਨੋਟਿਸ ਭੇਜਦਿਆਂ ਕਿਹਾ ਕਿ ਬਿਨਾਂ ਸਬੂਤ ਅਜਿਹੇ ਇਲਜ਼ਾਮ ਲਗਾਉਣਾ ਨਾ ਸਿਰਫ਼ ਗੈਰ-ਜ਼ਿੰਮੇਵਾਰਾਨਾ ਹੈ, ਸਗੋਂ ਪੰਜਾਬ ਵਿੱਚ ਭੰਬਲਭੂਸਾ ਪੈਦਾ ਕਰਨ ਵਾਲਾ ਵੀ ਹੈ।

ਤਰੁਣ ਚੁੱਘ ਨੇ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਮਰਿਆਦਾ ਨੂੰ ਨਜ਼ਰਅੰਦਾਜ਼ ਕਰਦਿਆਂ ਭਾਜਪਾ ਵਰਗੀ ਰਾਸ਼ਟਰਵਾਦੀ ਪਾਰਟੀ ਨੂੰ ਬੰਬ ਧਮਾਕਿਆਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਖਿਲਾਫ਼ ਅਪਰਾਧਿਕ ਮਾਣਹਾਨੀ, ਝੂਠੀ ਜਾਣਕਾਰੀ ਫੈਲਾਉਣ ਅਤੇ ਜਨਤਕ ਅਸ਼ਾਂਤੀ ਭੜਕਾਉਣ ਦੀ ਕੋਸ਼ਿਸ਼ ਦੇ ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ ਤੇ ਬਦਲੀ ਆਪਣੀ ਡੀਪੀ