ਅੰਮ੍ਰਿਤਸਰ, 7 ਮਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026' ਸਬੰਧੀ ਸਿੱਖਾਂ ਅੰਦਰ ਪੈਦਾ ਹੋਏ ਖਦਸ਼ਿਆਂ ਅਤੇ ਪੁੱਜ ਰਹੇ ਇਤਰਾਜ਼ਾਂ ਬਾਰੇ ਵਿਚਾਰ ਕਰਨ ਲਈ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦੀ ਗਈ ਇੱਕਤਰਤਾ ਵਿਚ ਪੰਜਾਬ ਦੇ ਪ੍ਰਚਾਰਕਾਂ, ਗ੍ਰੰਥੀ ਸਿੰਘਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੰਘ ਸਭਾਵਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ ਹੈ।
ਪ੍ਰਧਾਨ ਧਾਮੀ ਦੀ ਅਗਵਾਈ ਵਿਚ ਇਹ ਇਕੱਤਰਤਾ ਜਾਰੀ ਹੈ। ਜ਼ਿਕਰਯੋਗ ਹੈ ਕਿ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਇਸ ਸੋਧ ਐਕਟ ਨੂੰ ਪਾਸ ਕਰਨ ਤੋਂ ਬਾਅਦ ਸ਼ੁਕਰਾਨਾ ਯਾਤਰਾ ਕੱਢ ਰਹੇ ਹਨ ਤੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਵੀ ਆ ਰਹੇ ਹਨ।