ਅੰਮ੍ਰਿਤਸਰ 7 ਮਈ (ਜਸਵੰਤ ਸਿੰਘ ਜੱਸ, ਸੁਰਿੰਦਰ ਪਾਲ ਸਿੰਘ ਵਰਪਾਲ)- ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਵਿਚ ਬੇਅਦਬੀ ਮਾਮਲਿਆਂ ਬਾਰੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਪਾਸ ਕਰਨ ਉਪਰੰਤ ਰੰਬੀ ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ।
ਇਸ ਮੌਕੇ ਉਨਾਂ ਨਾਲ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਡਾਕਟਰ ਅਜੇ ਗੁਪਤਾ ਤੇ ਵਿਧਾਇਕਾਂ ਜੀਵਨ ਜੋਤ ਕੌਰ ਅਤੇ ਮੀਡੀਆ ਸਲਾਹਕਾਰ ਬਲਤੇਜ ਸਿੰਘ ਪੰਨੂ ਸਮੇਤ ਹੋਰ ਆਪ ਆਗੂ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਦਾ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਪੁੱਜਣ ਤੇ ਆਪ ਆਗੂਆਂ ਅਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।