28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਨਟੈਕ ਸਿਟੀ ਪ੍ਰਾਜੈਕਟ ਮਾਮਲੇ ਵਿਚ ਈ. ਡੀ. ਦੀ ਵੱਡੀ ਕਾਰਵਾਈ, ਮੁਹਾਲੀ ਤੇ ਚੰਡੀਗੜ੍ਹ ਦੇ 12 ਟਿਕਾਣਿਆਂ ‘ਤੇ ਛਾਪੇਮਾਰੀ

ਚੰਡੀਗੜ੍ਹ, 7 ਮਈ (ਕਪਿਲ ਵਧਵਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਵੀਰਵਾਰ ਨੂੰ ਮੁਹਾਲੀ ਅਤੇ ਚੰਡੀਗੜ੍ਹ ਵਿਚ ਵੱਡੀ ਕਾਰਵਾਈ ਕਰਦਿਆਂ ਸਨਟੈਕ ਸਿਟੀ ਪ੍ਰਾਜੈਕਟ ਨਾਲ ਸੰਬੰਧਿਤ 12 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ...

ਅਜੀਤ ਡੈਸਕ 07-05-2026

ਚੰਡੀਗੜ੍ਹ, 7 ਮਈ (ਕਪਿਲ ਵਧਵਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਵੀਰਵਾਰ ਨੂੰ ਮੁਹਾਲੀ ਅਤੇ ਚੰਡੀਗੜ੍ਹ ਵਿਚ ਵੱਡੀ ਕਾਰਵਾਈ ਕਰਦਿਆਂ ਸਨਟੈਕ ਸਿਟੀ ਪ੍ਰਾਜੈਕਟ ਨਾਲ ਸੰਬੰਧਿਤ 12 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਸਨਟੈਕ ਸਿਟੀ ਪ੍ਰਾਜੈਕਟ, ਅਜੈ ਸਹਿਗਲ, ਏ. ਬੀ. ਐੱਸ. ਟਾਊਨਸ਼ਿਪਸ ਪ੍ਰਾਈਵੇਟ ਲਿਮਟਿਡ, ਅਲਟਸ ਬਿਲਡਰਜ਼, ਧੀਰ ਕਨਸਟਰਕਸ਼ਨ ਅਤੇ ਹੋਰ ਸਬੰਧਤ ਵਿਅਕਤੀਆਂ ਤੇ ਕੰਪਨੀਆਂ ਖਿਲਾਫ ਕੀਤੀ ਜਾ ਰਹੀ ਜਾਂਚ ਦੇ ਤਹਿਤ ਕੀਤੀ ਗਈ ਹੈ।

ਸੂਤਰਾਂ ਅਨੁਸਾਰ ਈ. ਡੀ. ਵਲੋਂ ਇਹ ਛਾਪੇ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਤੋਂ ਸੀ. ਐਲ. ਯੂ. (ਚੇਂਜ ਆਫ ਲੈਂਡ ਯੂਜ਼) ਲਾਇਸੈਂਸ ਹਾਸਲ ਕਰਨ ਵਿਚ ਵੱਡੇ ਪੱਧਰ ‘ਤੇ ਹੋਈ ਕਥਿਤ ਧੋਖਾਧੜੀ ਅਤੇ ਆਮ ਲੋਕਾਂ ਤੋਂ ਸੈਂਕੜੇ ਕਰੋੜ ਰੁਪਏ ਇਕੱਠੇ ਕਰਨ ਦੇ ਦੋਸ਼ਾਂ ਸਬੰਧੀ ਮਾਰੇ ਗਏ ਹਨ।
ਜਾਂਚ ਏਜੰਸੀ ਨੂੰ ਸ਼ੱਕ ਹੈ ਕਿ ਪ੍ਰਾਜੈਕਟ ਨਾਲ ਜੁੜੀਆਂ ਕੰਪਨੀਆਂ ਅਤੇ ਸਬੰਧਤ ਲੋਕਾਂ ਵੱਲੋਂ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਗਲਤ ਤਰੀਕੇ ਨਾਲ ਮਨਜ਼ੂਰੀਆਂ ਹਾਸਲ ਕੀਤੀਆਂ ਗਈਆਂ ਅਤੇ ਬਾਅਦ ਵਿਚ ਲੋਕਾਂ ਨੂੰ ਪਲਾਟਾਂ ਅਤੇ ਨਿਵੇਸ਼ ਦੇ ਨਾਂ ‘ਤੇ ਵੱਡੀ ਰਕਮ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।

ਸੂਤਰਾਂ ਮੁਤਾਬਕ ਈ. ਡੀ. ਦੀਆਂ ਟੀਮਾਂ ਨੇ ਛਾਪੇਮਾਰੀ ਦੌਰਾਨ ਕਈ ਅਹਿਮ ਦਸਤਾਵੇਜ਼, ਡਿਜ਼ੀਟਲ ਰਿਕਾਰਡ ਅਤੇ ਵਿੱਤੀ ਲੈਣ-ਦੇਣ ਨਾਲ ਸੰਬੰਧਿਤ ਸਬੂਤ ਆਪਣੇ ਕਬਜ਼ੇ ਵਿਚ ਲਏ ਹਨ। ਅਧਿਕਾਰੀਆਂ ਵੱਲੋਂ ਪ੍ਰਾਜੈਕਟ ਨਾਲ ਜੁੜੇ ਫੰਡ ਫਲੋ ਅਤੇ ਮਨੀ ਟ੍ਰੇਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਜਾਂਚ ਦੇ ਆਧਾਰ ‘ਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ।

ਪਿਛਲੀ ਖ਼ਬਰ ਅੰਮ੍ਰਿਤਸਰ ਦੇ ਕਾਲਜ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਦੰਗੇ ਕਰਵਾਉਣ ਦੀ ਕੋਸ਼ਿਸ ਕਰ ਰਿਹਾ- ਸੁਨੀਲ ਜਾਖੜ