ਮਾਨਾਂਵਾਲਾ, 7 ਮਈ (ਗੁਰਦੀਪ ਸਿੰਘ ਨਾਗੀ)- ਪੰਜਾਬ ਭਰ ਵਿੱਚ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਨੂੰ ਬੰਬ ਨਾਲ ਉਡਾਉਣ ਧਮਕੀਆਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅੱਜ ਇਕ ਵਾਰ ਫਿਰ ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ, ਅੰਮ੍ਰਿਤਸਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ ਪ੍ਰਾਪਤ ਹੋਈ ਹੈ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਡਾ. ਗੌਰਵ ਤੇਜਪਾਲ ਨੇ ਦੱਸਿਆ ਕਿ ਅੱਜ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਕਾਲਜ ਦੇ ਗੇਟ ਬੰਦ ਕਰ ਦਿੱਤੇ ਗਏ ਸਨ ਅਤੇ ਥਾਣਾ ਚਾਟੀਵਿੰਡ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ। ਪ੍ਰਿੰਸੀਪਲ ਨੇ ਕਿਹਾ ਕਿ ਅੱਜ ਕਾਲਜ ਵਿੱਚ ਵਿਦਿਆਰਥੀਆਂ ਦੇ ਪੇਪਰ ਚੱਲ ਰਿਹਾ ਸੀ, ਜੋ ਜਾਰੀ ਰੱਖਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਚਾਟੀਵਿੰਡ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ ਅਤੇ ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਹਰ ਪੱਖ ਤੋਂ ਜਾਂਚ ਕਰ ਲਈ ਹੈ।