28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਭਾਜਪਾ ਆਪਣੇ ਦਮ ‘ਤੇ ਲੜੇਗੀ ਜਗਰਾਉਂ ਨਗਰ ਕੌਂਸਲ ਚੋਣਾਂ - ਅਨੁਜ ਖੋਸਲਾ

ਜਗਰਾਉਂ (ਲੁਧਿਆਣਾ), 7 ਮਈ (ਕੁਲਦੀਪ ਸਿੰਘ ਲੋਹਟ) - ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸੰਬੰਧੀ ਅੱਜ ਭਾਜਪਾ ਦੇ ਮੁੱਖ ਦਫ਼ਤਰ ਵਿਖੇ...

ਅਜੀਤ ਡੈਸਕ 07-05-2026

ਜਗਰਾਉਂ (ਲੁਧਿਆਣਾ), 7 ਮਈ (ਕੁਲਦੀਪ ਸਿੰਘ ਲੋਹਟ) - ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸੰਬੰਧੀ ਅੱਜ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਇਕ ਅਹਿਮ ਬੈਠਕ ਆਯੋਜਿਤ ਕੀਤੀ ਗਈ, ਜਿਸ ਵਿਚ ਨਗਰ ਕੌਂਸਲ ਚੋਣਾਂ ਦੀ ਰਣਨੀਤੀ ਤੇ ਵਿਸਤਾਰ ਨਾਲ ਚਰਚਾ ਕੀਤੀ ਗਈ।
ਬੈਠਕ ਵਿਚ ਵਿਸ਼ੇਸ਼ ਤੌਰ ‘ਤੇ ਪ੍ਰਦੇਸ਼ ਭਾਜਪਾ ਵਲੋਂ ਜਗਰਾਉਂ ਨਗਰ ਕੌਂਸਲ ਚੋਣਾਂ ਦੇ ਪ੍ਰਭਾਰੀ ਅਤੇ ਯੁਵਾ ਮੋਰਚਾ ਪੰਜਾਬ ਦੇ ਸਕੱਤਰ ਅਨੁਜ ਖੋਸਲਾ ਸ਼ਾਮਿਲ ਹੋਏ, ਜਦਕਿ ਬੈਠਕ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਡਾ. ਰਾਜਿੰਦਰ ਸ਼ਰਮਾ ਨੇ ਕੀਤੀ।
ਇਸ ਮੌਕੇ ਅਨੁਜ ਖੋਸਲਾ ਨੇ ਐਲਾਨ ਕੀਤਾ ਕਿ ਭਾਜਪਾ ਜਗਰਾਉਂ ਨਗਰ ਕੌਂਸਲ ਚੋਣਾਂ ਆਪਣੇ ਦਮ ‘ਤੇ ਲੜੇਗੀ ਅਤੇ ਸ਼ਹਿਰ ਦੇ ਹਰ ਵਾਰਡ ਵਿਚ ਪਾਰਟੀ ਦਾ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸਾਫ਼-ਸੁਥਰੀ ਛਵੀ ਅਤੇ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਉਮੀਦਵਾਰਾਂ ਦੀ ਚੋਣ ਲਈ ਮੰਥਨ ਜਾਰੀ ਹੈ ਅਤੇ ਜਲਦ ਹੀ ਪਹਿਲੀ ਸੂਚੀ ਜਾਰੀ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਭਾਜਪਾ ਵਰਕਰ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਮੈਦਾਨ ਵਿਚ ਡਟੇ ਹੋਏ ਹਨ।

ਪਿਛਲੀ ਖ਼ਬਰ ਮੁਲਾਜ਼ਮ ਯੂਨਾਈਟਡ ਆਰਗੇਨਾਈਜੇਸ਼ਨ ਜਥੇਬੰਦੀ ਵਲੋਂ ਐੱਸ.ਡੀ.ਓ. ਲਾਧੂਕਾ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਆਈ.ਪੀ.ਐੱਲ. 2026 : ਮੀਂਹ ਕਾਰਨ ਰੁਕਿਆ ਮੈਚ