ਕੋਲਕਾਤਾ, 7 ਮਈ - ਪੱਛਮੀ ਬੰਗਾਲ ਦੇ ਰਾਜਪਾਲ ਆਰ ਐਨ ਰਵੀ ਨੇ ਰਾਜ ਵਿਚ ਨਵੀਂ ਸਰਕਾਰ ਦੇ ਗਠਨ ਤੋਂ ਪਹਿਲਾਂ ਵਿਧਾਨ ਸਭਾ ਭੰਗ ਕਰ ਦਿੱਤੀ।ਰਾਜਪਾਲ ਨੇ 7 ਮਈ ਤੋਂ ਪੱਛਮੀ ਬੰਗਾਲ ਵਿਧਾਨ ਸਭਾ ਭੰਗ ਕਰਨ ਦਾ ਹੁਕਮ ਜਾਰੀ ਕੀਤਾ।ਭਾਜਪਾ, ਜਿਸਨੇ ਭਾਰੀ ਬਹੁਮਤ ਪ੍ਰਾਪਤ ਕੀਤਾ ਹੈ ਅਤੇ ਰਾਜ ਵਿਚ ਆਪਣੀ ਪਹਿਲੀ ਸਰਕਾਰ ਬਣਾਉਣ ਦੀ ਤਿਆਰੀ ਕਰ ਰਹੀ ਹੈ, ਨੇ ਸਹੁੰ ਚੁੱਕ ਸਮਾਰੋਹ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।
ਭਾਜਪਾ ਸੂਤਰਾਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅੱਜ ਬਾਅਦ ਵਿਚ ਕੋਲਕਾਤਾ ਪਹੁੰਚਣ ਦੀ ਉਮੀਦ ਹੈ, ਅਤੇ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਕੱਲ੍ਹ ਨਵੇਂ ਚੁਣੇ ਗਏ ਪਾਰਟੀ ਵਿਧਾਇਕਾਂ ਦੀ ਇਕ ਮੀਟਿੰਗ ਹੋਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕੀਤਾ ਅਤੇ ਕਿਹਾ ਕਿ ਉਹ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਮੱਦੇਨਜ਼ਰ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦੇਵੇਗੀ ਅਤੇ ਕੇਂਦਰ ਉਨ੍ਹਾਂ ਨੂੰ ਬਰਖਾਸਤ ਕਰ ਸਕਦਾ ਹੈ। ਮਮਤਾ ਬੈਨਰਜੀ ਨੇ ਕਿਹਾ ਕਿ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਨੂੰ "ਜ਼ਬਰਦਸਤੀ ਹਰਾਇਆ ਗਿਆ" ਅਤੇ ਦੋਸ਼ ਲਗਾਇਆ ਕਿ 1500 ਤੋਂ ਵੱਧ ਤ੍ਰਿਣਮੂਲ ਕਾਂਗਰਸ ਦਫਤਰਾਂ ਨੂੰ "ਹਾਈਜੈਕ" ਕਰ ਲਿਆ ਗਿਆ।
ਤਾਜ਼ਾ ਖ਼ਬਰਾਂ
Free
ਪੱਛਮੀ ਬੰਗਾਲ ਦੇ ਰਾਜਪਾਲ ਵਲੋਂ ਵਿਧਾਨ ਸਭਾ ਭੰਗ ਕਰਨ ਦੇ ਹੁਕਮ
ਕੋਲਕਾਤਾ, 7 ਮਈ - ਪੱਛਮੀ ਬੰਗਾਲ ਦੇ ਰਾਜਪਾਲ ਆਰ ਐਨ ਰਵੀ ਨੇ ਰਾਜ ਵਿਚ ਨਵੀਂ ਸਰਕਾਰ ਦੇ ਗਠਨ ਤੋਂ ਪਹਿਲਾਂ ਵਿਧਾਨ ਸਭਾ ਭੰਗ ਕਰ ਦਿੱਤੀ।ਰਾਜਪਾਲ ਨੇ 7 ਮਈ ਤੋਂ ਪੱਛਮੀ ਬੰਗਾਲ ਵਿਧਾਨ ਸਭਾ...
ਅਜੀਤ ਡੈਸਕ
07-05-2026