28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮਮਤਾ ਬੈਨਰਜੀ ਨੇ ਨਹੀਂ ਦਿੱਤਾ ਅਸਤੀਫ਼ਾ, ਰਾਜਪਾਲ ਨੇ ਵਿਧਾਨ ਸਭਾ ਕੀਤੀ ਭੰਗ

ਕੋਲਕਾਤਾ, 7 ਮਈ (ਏਜੰਸੀ)-ਪੱਛਮੀ ਬੰਗਾਲ ਦੇ ਰਾਜਪਾਲ ਆਰ.ਐੱਨ. ਰਵੀ ਨੇ ਵੀਰਵਾਰ ਨੂੰ ਸੂਬੇ 'ਚ ਨਵੀਂ ਸਰਕਾਰ ਦੇ ਗਠਨ ਤੋਂ ਪਹਿਲਾਂ ਵਿਧਾਨ ਸਭਾ ਭੰਗ ਕਰ ਦਿੱਤੀ ਹੈ।ਰਾਜਪਾਲ ਨੇ 7 ਮਈ ਤੋਂ ਪੱਛਮੀ ਬੰਗਾਲ ਵਿਧਾਨ ਸਭਾ ਨੂੰ ਭੰਗ ਕਰਨ ਦਾ ਹੁਕਮ ਜਾਰੀ ਕੀਤਾ ਹੈ। ਵਿਧਾਨ ਸਭਾ ਚੋਣਾਂ 'ਚ ਭਾਰੀ ਬਹੁਮਤ ਹਾਸਲ ਕਰਨ ਵਾਲੀ ਭਾਜਪਾ ਨੇ ਸੂਬੇ 'ਚ ਆਪਣੀ ਪਹਿਲੀ...

ਅਜੀਤ ਡੈਸਕ 08-05-2026

ਕੋਲਕਾਤਾ, 7 ਮਈ (ਏਜੰਸੀ)-ਪੱਛਮੀ ਬੰਗਾਲ ਦੇ ਰਾਜਪਾਲ ਆਰ.ਐੱਨ. ਰਵੀ ਨੇ ਵੀਰਵਾਰ ਨੂੰ ਸੂਬੇ 'ਚ ਨਵੀਂ ਸਰਕਾਰ ਦੇ ਗਠਨ ਤੋਂ ਪਹਿਲਾਂ ਵਿਧਾਨ ਸਭਾ ਭੰਗ ਕਰ ਦਿੱਤੀ ਹੈ।ਰਾਜਪਾਲ ਨੇ 7 ਮਈ ਤੋਂ ਪੱਛਮੀ ਬੰਗਾਲ ਵਿਧਾਨ ਸਭਾ ਨੂੰ ਭੰਗ ਕਰਨ ਦਾ ਹੁਕਮ ਜਾਰੀ ਕੀਤਾ ਹੈ। ਵਿਧਾਨ ਸਭਾ ਚੋਣਾਂ 'ਚ ਭਾਰੀ ਬਹੁਮਤ ਹਾਸਲ ਕਰਨ ਵਾਲੀ ਭਾਜਪਾ ਨੇ ਸੂਬੇ 'ਚ ਆਪਣੀ ਪਹਿਲੀ ਸਰਕਾਰ ਬਣਾਉਣ ਦੀ ਤਿਆਰੀ ਕਰ ਲਈ ਹੈ, ਜਿਸ ਵਾਸਤੇ ਸਹੁੰ ਚੁੱਕ ਸਮਾਗਮ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਤ੍ਰਿਣਮੂਲ ਕਾਂਗਰਸ ਦੇ ਸੂਤਰਾਂ ਨੇ ਦੱਸਿਆ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਪਸ਼ਟ ਕੀਤਾ ਕਿ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ ਅਤੇ ਜੇਕਰ ਕੇਂਦਰ ਸਰਕਾਰ ਚਾਹੇ ਤਾਂ ਉਨ੍ਹਾਂ ਨੂੰ ਬਰਖ਼ਾਸਤ ਕਰ ਸਕਦੀ ਹੈ।

ਪਿਛਲੀ ਖ਼ਬਰ ਸਪੇਨ 'ਚ ਰਹਿੰਦੇ ਭਾਰਤੀਆਂ ਦੇ ਪਾਸਪੋਰਟ ਨਵਿਆਉਣ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਂਦੀ ਜਾਵੇ-ਸੰਧੂ ਅਗਲੀ ਖ਼ਬਰ ਆਈ ਪੀ ਐੱਲ 2026-ਲਖਨਊ ਸੁਪਰ ਜਾਇੰਟਸ ਨੇ ਰਾਇਲ ਚੈਲੇਂਜਰਜ਼ ਬੈਂਗਲੁਰੂ ਨੂੰ 9 ਦੌੜਾਂ ਨਾਲ ਹਰਾਇਆ