27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਪੀਕਰ ਕੁਲਤਾਰ ਸਿੰਘ ਸੰਧਵਾਂ ਅੰਮ੍ਰਿਤਸਰ ਵਿਖੇ ਪਹੁੰਚੇ

ਅੰਮ੍ਰਿਤਸਰ, 8 ਮਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਅੰਮ੍ਰਿਤਸਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਹਨ...

ਅਜੀਤ ਡੈਸਕ 08-05-2026

ਅੰਮ੍ਰਿਤਸਰ, 8 ਮਈ (ਜਸਵੰਤ ਸਿੰਘ ਜੱਸ)- ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਜਾਰੀ ਆਦੇਸ਼ ਅਨੁਸਾਰ ਹਾਲ ਹੀ ਵਿਚ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਦੇ ਮਾਮਲੇ ਵਿਚ ਗੱਲਬਾਤ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੁੱਜ ਗਏ ਹਨ।

ਜ਼ਿਕਰਯੋਗ ਹੈ ਕਿ ਬੀਤੀ 3 ਮਈ ਨੂੰ ਜਥੇਦਾਰ ਗੜਗੱਜ ਵੱਲੋਂ ਭਾਈ ਗੁਰਦਾਸ ਵਿਖੇ ਪੰਥਕ ਜਥੇਬੰਦੀਆਂ ਦੀ ਬੁਲਾਈ ਗਈ ਇਕੱਤਰਤਾ ਦੌਰਾਨ ਬੇਅਦਬੀ ਸਬੰਧੀ ਪਾਸ ਕੀਤੇ ਐਕਟ ਨੂੰ ਅਪ੍ਰਵਾਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਬਾਰੇ ਗੱਲਬਾਤ ਕਰਨ ਲਈ ਬੁਲਾਇਆ ਗਿਆ ਸੀ।

ਸਰਦਾਰ ਸੰਧਵਾਂ ਜਿਨ੍ਹਾਂ ਨੂੰ ਜਥੇਦਾਰ ਵਲੋਂ ਸਵੇਰੇ 11 ਵਜੇ ਸੱਦਿਆ ਗਿਆ ਸੀ ਗਰੀਬ 15 ਮਿੰਟ ਪਹਿਲਾਂ ਹੀ ਅਕਾਲ ਤਖਤ ਸਾਹਿਬ ਸਕੱਤਰੇਤ ਪੁੱਜ ਗਏ ਹਨ। ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗੜਗੱਜ ਅਤੇ ਹੋਰ ਸਿੰਘ ਸਾਹਿਬਾਨ ਅਤੇ ਪੰਥਕ ਵਿਦਵਾਨਾਂ ਅਤੇ ਕਾਨੂੰਨੀ ਮਾਹਿਰਾਂ ਵਲੋਂ ਸਪੀਕਰ ਸੰਧਵਾਂ ਨਾਲ ਬੇਅਦਬੀ ਬਿੱਲ ਨੂੰ ਲੈ ਕੇ ਗੱਲਬਾਤ ਕੀਤੀ ਜਾਵੇਗੀ।

ਪਿਛਲੀ ਖ਼ਬਰ ਟ੍ਰਾਈਡੈਂਟ ਗਰੁੱਪ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਅਗਲੀ ਖ਼ਬਰ ਪੰਜਾਬ ਸਿੱਖਿਆ ਬੋਰਡ ਵਲੋਂ 10ਵੀਂ ਦਾ ਨਤੀਜਾ 11 ਮਈ ਅਤੇ 12ਵੀਂ ਦਾ 13 ਮਈ ਨੂੰ ਹੋਵੇਗਾ ਜਾਰੀ