ਮਾਨਸਾ, 8 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਵਾਲੀ ਸ਼ੁਕਰਾਨਾ ਯਾਤਰਾ ਦੀ ਆਮਦ ਤੋਂ ਪਹਿਲਾਂ ਪੁਲਿਸ ਵਲੋਂ ਕਈ ਅਧਿਆਪਕ ਆਗੂਆਂ ਨੂੰ ਹਿਰਾਸਤ ’ਚ ਲਿਆ ਗਿਆ ਹੈ। ਦੱਸ ਦੇਈਏ ਕਿ 8 ਮਈ ਦੀ ਦੁਪਹਿਰ ਬਾਅਦ ਇਹ ਯਾਤਰਾ ਮਾਨਸਾ ਵਿਖੇ ਪਹੁੰਚਣੀ ਹੈ।
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਦਰਸ਼ਨ ਸਿੰਘ ਅਲੀਸ਼ੇਰ ਅਤੇ ਰਾਜਵਿੰਦਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਸਵੇਰੇ ਚਾਰ ਵਜੇ ਆਗੂਆਂ ਦੇ ਘਰਾਂ ’ਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਕਰਮਜੀਤ ਸਿੰਘ ਤਾਮਕੋਟ, ਗੁਰਪ੍ਰੀਤ ਸਿੰਘ ਭੀਖੀ, ਕੁਲਦੀਪ ਸਿੰਘ ਅੱਕਾਂਵਾਲੀ, ਬਲਵਿੰਦਰ ਸਿੰਘ ਘਰਾਂਗਣਾ, ਦਰਸ਼ਨ ਸਿੰਘ ਜਟਾਣਾ ਤੇ ਸੀ.ਪੀ.ਐਫ਼. ਕਰਮਚਾਰੀ ਯੂਨੀਅਨ ਦੇ ਧਰਮਿੰਦਰ ਸਿੰਘ ਹੀਰੇਵਾਲਾ ਨੂੰ ਵੀ ਗ੍ਰਿਫਤਾਰ ਕਰ ਕੇ ਵੱਖ-ਵੱਖ ਥਾਣਿਆਂ ’ਚ ਬੰਦ ਕਰ ਦਿੱਤਾ ਗਿਆ।