26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸੁਵੇਂਦੂ ਅਧਿਕਾਰੀ ਹੋਣਗੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ

ਕੋਲਕਾਤਾ, 8 ਮਈ- ਸੁਵੇਂਦੂ ਅਧਿਕਾਰੀ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਹੋਣਗੇ। ਉਨ੍ਹਾਂ ਨੂੰ ਕੋਲਕਾਤਾ ਦੇ ਕਨਵੈਨਸ਼ਨ ਸੈਂਟਰ ਵਿਖੇ ਹੋਈ ਵਿਧਾਇਕ ਦਲ ਦੀ ਮੀਟਿੰਗ ਵਿਚ ਨੇਤਾ ਚੁਣਿਆ....

ਅਜੀਤ ਡੈਸਕ 08-05-2026

ਕੋਲਕਾਤਾ, 8 ਮਈ- ਸੁਵੇਂਦੂ ਅਧਿਕਾਰੀ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਹੋਣਗੇ। ਉਨ੍ਹਾਂ ਨੂੰ ਕੋਲਕਾਤਾ ਦੇ ਕਨਵੈਨਸ਼ਨ ਸੈਂਟਰ ਵਿਖੇ ਹੋਈ ਵਿਧਾਇਕ ਦਲ ਦੀ ਮੀਟਿੰਗ ਵਿਚ ਨੇਤਾ ਚੁਣਿਆ ਗਿਆ ਹੈ। ਅਮਿਤ ਸ਼ਾਹ ਨੇ ਮੀਟਿੰਗ ਤੋਂ ਬਾਅਦ ਉਨ੍ਹਾਂ ਦੇ ਨਾਮ ਦਾ ਐਲਾਨ ਕੀਤਾ। ਸੁਵੇਂਦੂ ਕੱਲ੍ਹ ਸਵੇਰੇ 10 ਵਜੇ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਊਂਡ ਵਿਚ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਸਮੇਤ ਕਈ ਸੀਨੀਅਰ ਐਨ.ਡੀ.ਏ. ਨੇਤਾ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣਗੇ।

56 ਸਾਲਾ ਸੁਵੇਂਦੂ ਨੇ ਭਵਾਨੀਪੁਰ ਤੋਂ ਮਮਤਾ ਬੈਨਰਜੀ ਨੂੰ ਹਰਾਇਆ ਸੀ। ਉਨ੍ਹਾਂ ਨੇ ਲਗਾਤਾਰ ਦੂਜੀ ਵਾਰ ਨੰਦੀਗ੍ਰਾਮ ਵੀ ਜਿੱਤਿਆ, ਜਿਥੇ ਉਨ੍ਹਾਂ ਨੇ 2021 ਵਿਚ ਮਮਤਾ ਨੂੰ ਹਰਾਇਆ। ਭਾਜਪਾ ਨੇ ਵਿਧਾਨ ਸਭਾ ਚੋਣਾਂ ਵਿਚ 207 ਸੀਟਾਂ ਜਿੱਤੀਆਂ।

ਪਿਛਲੀ ਖ਼ਬਰ ਅਮਿਤ ਸ਼ਾਹ ਦੇ ਨਾਂਅ ’ਤੇ ‘ਆਪ’ ਸਾਂਸਦ ਡਾ. ਰਾਜ ਨੂੰ ਆਇਆ ਫ਼ੋਨ, ਪੁਲਿਸ ਜਾਂਚ ’ਚ ਜੁਟੀ ਅਗਲੀ ਖ਼ਬਰ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ