24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਈਡੀ ਨੇ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 9 ਮਈ- ਈਡੀ ਨੇ ਸੰਜੀਵ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਹੈ...

ਅਜੀਤ ਡੈਸਕ 09-05-2026

ਚੰਡੀਗੜ੍ਹ, 9 ਮਈ (ਸੰਦੀਪ ਕੁਮਾਰ ਮਾਹਨਾ)- ਈਡੀ ਨੇ ਸੰਜੀਵ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਹੈ। ਚੰਡੀਗੜ੍ਹ ਦੀ ਰਿਹਾਇਸ਼ ਤੇ ਰੇਡ ਦੋਰਾਨ ਅਰੋੜਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਖਬਰ ਸਾਹਮਣੇ ਆਈ ਹੈ ਕਿ ਈਡੀ ਦੀ ਟੀਮ ਵਲੋਂ ਸਵੇਰ ਤੋਂ ਹੀ ਅਰੋੜਾ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਸੀ, ਜਿਸਤੋਂ ਬਾਅਦ ਟੀਮ ਵਲੋਂ ਇਹ ਕਾਰਵਾਈ ਕੀਤੀ ਗਈ ਹੈ।

ਇਕ ਮਹੀਨਾ ਪਹਿਲਾ ਵੀ ਈਡੀ ਦੀ ਟੀਮ ਵਲੋਂ ਉਸਦੇ ਘਰ ਰੇਡ ਕੀਤੀ ਗਈ ਸੀ। ਈਡੀ ਦੀ ਛਾਪੇਮਾਰੀ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਸਨ। ਹਾਲਾਂਕਿ ਅਜੇ ਤੱਕ ਈਡੀ ਜਾਂ ਪੰਜਾਬ ਸਰਕਾਰ ਵਲੋਂ ਗ੍ਰਿਫ਼ਤਾਰੀ ਸਬੰਧੀ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ। ਸੂਤਰਾਂ ਅਨੁਸਾਰ ਈਡੀ ਦੀ ਟੀਮ ਨੇ ਸਵੇਰੇ ਹੀ ਰਿਹਾਇਸ਼ ’ਤੇ ਪਹੁੰਚ ਕੇ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਜਾਂਚ ਕੀਤੀ। ਇਸ ਕਾਰਵਾਈ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿਚ ਹਲਚਲ ਮਚ ਗਈ ਹੈ।

ਇਹ ਕਾਰਵਾਈ ਕਰੀਬ 100 ਕਰੋੜ ਰੁਪਏ ਦੀ ਕਥਿਤ ਫਰਜ਼ੀ ਖਰੀਦ ਅਤੇ ਦੁਬਈ-ਭਾਰਤ ਕੈਸ਼ ਟ੍ਰਿਪਿੰਗ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਕੀਤੀ ਗਈ ਦੱਸੀ ਜਾ ਰਹੀ ਹੈ। ਇਹ ਮਾਮਲਾ ਕਥਿਤ ਤੌਰ ’ਤੇ ਫਰਜ਼ੀ ਬਿਲਿੰਗ, ਸ਼ੈੱਲ ਕੰਪਨੀਆਂ ਅਤੇ ਵਿਦੇਸ਼ੀ ਲੈਣ-ਦੇਣ ਰਾਹੀਂ ਪੈਸੇ ਦੀ ਹੇਰਾਫੇਰੀ ਨਾਲ ਜੁੜਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੁਬਈ ਰਾਹੀਂ ਹੋਈ ਕਥਿਤ ਕੈਸ਼ ਟ੍ਰਿਪਿੰਗ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
 

ਪਿਛਲੀ ਖ਼ਬਰ ਜਲੰਧਰ ਦੇ ਭਾਰਗੋ ਕੈਂਪ ਨੇੜੇ ਇਕ ਗੈਰ ਕਾਨੂੰਨੀ ਉਸਾਰੀ ਢਾਹੀ ਅਗਲੀ ਖ਼ਬਰ ਜੋ ਭਾਜਪਾ ਵਿਚ ਸ਼ਾਮਿਲ ਨਹੀਂ ਹੁੰਦਾ ਤਾਂ ਉਸਦੇ ਘਰ ਰੇਡ ਕਰ ਦਿੱਤੀ ਜਾਂਦੀ- ਕੇਜਰੀਵਾਲ