ਭਵਾਨੀਗੜ੍ਹ,(ਸੰਗਰੂਰ), 9 ਮਈ, (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਪੰਜਾਬ ਸਰਕਾਰ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਸੰਬੰਧੀ ਬਣਾਏ ਕਾਨੂੰਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’ ਦੌਰਾਨ ਅੱਜ ਪਿੰਡ ਫੱਗੂਵਾਲਾ ਵਿਖੇ ਪਹੁੰਚੇ, ਜਿਥੇ ਹਲਕਾ ਸੰਗਰੂਰ, ਦਿੜ੍ਹਬਾ ਅਤੇ ਇਲਾਕੇ ਦੇ ਲੋਕਾਂ ਨੇ ਮੁੱਖ ਮੰਤਰੀ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ’ਤੇ ਬੋਲਦਿਆਂ ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ’ਤੇ ਨਿਸ਼ਾਨੇ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਏ ਬੇ-ਅਦਬੀ ਕਾਨੂੰਨ ਤੋਂ ਸਭ ਤੋਂ ਵੱਧ ਬਾਦਲ ਪਰਿਵਾਰ ਡਰ ਰਿਹਾ ਹੈ, ਜਿਸ ਕਰਕੇ ਉਨ੍ਹਾਂ ਵਲੋਂ ਇਸ ਕਾਨੂੰਨ ਨੂੰ ਰੋਕਣ ਅਤੇ ਬਦਲਣ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਸਭ ਤੋਂ ਵੱਧ ਕੰਮ ਕਰਨ ਦੇ ਨਾਲ ਸਭ ਤੋਂ ਵੱਧ ਪਾਰਟੀਆਂ ਦੇ ਆਗੂਆਂ ਦੀਆਂ ਜ਼ਮਾਨਤਾਂ ਜ਼ਬਤ ਕਰਾਈਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਬਣਾਏ ਸਖ਼ਤ ਕਾਨੂੰਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਇੰਨੀ ਸਖ਼ਤ ਸਜ਼ਾ ਮਿਲੇਗੀ, ਜਿਸ ਨਾਲ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਇਸ ਬਾਰੇ ਨਹੀਂ ਸੋਚਣਗੀਆਂ। ਇਸ ਮੌਕੇ ’ਤੇ ਉਨ੍ਹਾਂ ਕਿੱਕਲੀ ਸੁਣਾਉਂਦਿਆਂ ਅਗਲੀਆਂ ਵਿਧਾਨ ਸਭਾਂ ਚੋਣਾਂ ਵਿਚ ਆਪ ਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਇਨ੍ਹਾਂ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਹਲਕਾ ਸੰਗਰੂਰ ਵਿਚ ਕੀਤੇ ਕੰਮਾਂ ਸੰਬੰਧੀ ਵਿਸਥਾਰ ਪੂਰਬਕ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।
ਤਾਜ਼ਾ ਖ਼ਬਰਾਂ
Free
‘ਸ਼ੁਕਰਾਨਾ ਯਾਤਰਾ’ ਦੌਰਾਨ ਪਿੰਡ ਫੱਗੂਵਾਲਾ ਪਹੁੰਚੇ ਮੁੱਖ ਮੰਤਰੀ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ
ਭਵਾਨੀਗੜ੍ਹ,(ਸੰਗਰੂਰ), 9 ਮਈ, (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਪੰਜਾਬ ਸਰਕਾਰ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਸੰਬੰਧੀ ਬਣਾਏ ਕਾਨੂੰਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’ ਦੌਰਾਨ....
ਅਜੀਤ ਡੈਸਕ
09-05-2026